ਨੈਸ਼ਨਲ ਅਚੀਵਮੈਂਟ ਸਰਵੇਖਣ ਤਿਆਰੀ ਵਜੋਂ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ

ਪਠਾਨਕੋਟ,14 ਸਤੰਬਰ 2021  – ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੂੰ ਕੇਂਦਰ ਸਰਕਾਰ ਵੱਲੋਂ 12 ਨਵੰਬਰ ਨੂੰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਮੋਹਰੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਪੜਾਉਣ ਤਕਨੀਕਾਂ ਪੱਖੋਂ ਸਮਾਰਟ ਬਣਾਉਣ ਦੇ ਨਾਲ ਨਾਲ ਸਰਵੇਖਣ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਿਹਤਰੀਨ ਬਣਾਉਣ ਲਈ ਲਗਾਤਾਰ ਟੈਸਟ ਅਭਿਆਸ ਕਰਵਾਏ ਜਾ ਰਹੇ ਹਨ। ਨਿਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਰਵੇਖਣ ਲਈ ਤਿਆਰ ਕਰਨ ਹਿੱਤ ਨਿਜੀ ਸਕੂਲਾਂ ਦੇ ਅਧਿਆਪਕਾਂ ਦੇ ਸਿਖਲਾਈ ਸੈਮੀਨਾਰ ਲਗਾ ਕੇ ਸਰਵੇਖਣ ਟੈਸਟ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਪਹਿਲੀ ਪੁਜੀਸ਼ਨ ਪ੍ਰਾਪਤੀ ਲਈ ਸਰਕਾਰੀ ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹਨ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਵੇਖਣ ਦੌਰਾਨ ਸਰਕਾਰੀ ਸਕੂਲਾਂ ਦੇ ਨਾਲ ਨਾਲ ਸਹਾਇਤਾ ਪ੍ਰਾਪਤ,ਮਾਨਤਾ ਪ੍ਰਾਪਤ,ਕੇਂਦਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਣਾ ਹੈ। ਸਰਵੇਖਣ ਵਿੱਚੋਂ ਸੂਬੇ ਨੂੰ ਪਹਿਲੀ ਪੁਜੀਸ਼ਨ ‘ਤੇ ਪਹੁੰਚਾਉਣ ਲਈ ਸਰਕਾਰੀ ਦੇ ਨਾਲ ਨਾਲ ਬਾਕੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੀ ਸਰਵੇਖਣ ਲਈ ਜਾਗਰੂਕ ਅਤੇ ਤਿਆਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਨਿੱਜੀ ਸਕੂਲਾਂ ਦੇ ਅਧਿਆਪਕਾਂ ਦਾ ਸਿਖਲਾਈ ਸੈਮੀਨਾਰ ਸ਼ੁਰੂ ਕੀਤਾ ਗਿਆ ਹੈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿਖਲਾਈ ਸੈਮੀਨਾਰ ਦੌਰਾਨ ਪੜ੍ਹੋ ਪੰਜਾਬ ਟੀਮ ਦੇ ਰਿਸੋਰਸ ਪਰਸਨਾਂ ਵੱਲੋਂ ਸਰਵੇਖਣ ਟੈਸਟ ਦੀ ਰੂਪ ਰੇਖਾ ਅਤੇ ਵਿਦਿਆਰਥੀਆਂ ਦੀ ਤਿਆਰੀ ਕਰਵਾਉਣ ਦੇ ਨੁਕਤੇ ਅਧਿਆਪਕਾਂ ਨਾਲ ਵਿਸਥਾਰ ‘ਚ ਸਾਂਝੇ ਕੀਤੇ ਜਾਣਗੇ।
ਜਿਥੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਵੱਲੋਂ ਧਾਰ-2 ਵਿਖੇ ਚੱਲ ਰਹੇ ਸੈਮੀਨਾਰ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਗਿਆ ਉਥੇ ਹੀ ਡਿਪਟੀ ਡੀਈਓ ਸੈਕੰਡਰੀ ਰਾਜੇਸਵਰ ਸਲਾਰੀਆ ਵੱਲੋਂ ਐਕਸਫੋਰਡ ਸਕੂਲ ਵਿਖੇ ਚੱਲ ਰਹੇ ਨਿਜੀ ਸਕੂਲਾਂ ਦੇ ਅਧਿਆਪਕਾਂ ਦੇ ਸੈਮੀਨਾਰ ਦਾ ਕਰਕੇ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਬਰੀਕੀਆਂ ਨਾਲ ਜਾਗਰੂਕ ਕੀਤਾ ਗਿਆ।
ਇਸ ਮੌਕੇ ਤੇ ਡੀਐਮ ਅੰਗਰੇਜੀ ਸਮੀਰ ਸਰਮਾਂ, ਡੀਐਮ ਗਣਿਤ ਅਮਿਤ ਵਸਸਿਟ, ਡੀਐਮ ਸਾਇੰਸ ਸੰਜੀਵ ਸਰਮਾ, ਡੀਐਮ ਹਿੰਦੀ ਰਮੇਸ ਕੁਮਾਰ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਟੈਨੋ ਤਰੁਣ ਪਠਾਨੀਆ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।