ਕਿਹਾ, ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚਾਹੇ ਉਹ ਸਿੱਖਿਆ, ਸਿਹਤ ਜਾਂ ਵਿਕਾਸ ਹੋਵੇ
ਫਿਰੋਜ਼ਪੁਰ 2 ਜੁਲਾਈ 2021 ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸੂਬੇ ਦੇ ਲੋਕਾਂ ਨਾਲ ਜੋ ਜੋ ਵਾਅਦੇ ਕੀਤੇ ਸਨ, ਉਨ੍ਹਾਂ ਤੇ ਪੂਰੇ ਉਤਰਦਿਆਂ ਸ਼ਗਨ ਸਕੀਮ ਨੂੰ 21000 ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਜੋ ਕਿ ਪਹਿਲਾਂ 500 ਰੁਪਏ ਸੀ ਨੂੰ ਵਧਾ ਕੇ 750 ਰੁਪਏ ਕੀਤਾ ਤੇ ਹੁਣ 750 ਤੋਂ ਵਧਾ ਕੇ 1500 ਰੁਪਏ ਕਰ ਦਿੱਤਾ ਹੈ।
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਹਮੇਸ਼ਾ ਕਾਂਗਰਸ ਸਰਕਾਰ ਸਮੇਂ ਹੀ ਹੋਇਆ ਹੈ ਕਿ ਬਿਰਧ, ਵਿਧਵਾ ਅਤੇ ਅਪਾਹਜਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੋਵੇ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਹਿਲਾ ਦਿਵਸ ‘ਤੇ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ ਹੁਣ ਪੰਜਾਬ ਦੀਆਂ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ। ਉਨ੍ਹਾਂ ਮਾਣਯੋਗ ਕੈਪਟਨ ਅਮਰਿੰਦਰ ਸਿੰਘ ਵੱਲੋਂ ਔਰਤਾਂ ਲਈ ਫ੍ਰੀ ਬੱਸ ਸੇਵਾ ਸ਼ੁਰੂ ਕਰਨ, ਪੈਨਸ਼ਨ 1500 ਪ੍ਰਤੀ ਮਹੀਨਾ ਤੇ ਸ਼ਗਨ ਸਕੀਮ ਨੂੰ ਵਧਾਏ ਜਾਣ ਸਬੰਧੀ ਸ਼ਲਾਘਾ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸਮੂਹ ਵਰਗ ਦਾ ਖਾਸ ਖਿਆਲ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਦੀ ਵਾਗਡੋਰ ਸੰਭਾਲੀ ਹੈ ਉਸ ਦਿਨ ਤੋਂ ਹੀ ਪੰਜਾਬ ਦੇ ਵਾਸੀਆਂ ਨੂੰ ਹਰ ਸਹੂਲਤਾਂ ਦੇਣ ਦਾ ਜੋ ਅਹਿਦ ਕੀਤਾ ਗਿਆ ਸੀ ਉਹ ਕੈਪਟਨ ਅਮਰਿੰਦਰ ਸਿੰਘ ਨੇ ਬਾਖੂਬੀ ਪੂਰਾ ਨਿਭਾਇਆ ਹੈ ਅਤੇ ਅਗਾਂਹ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਸਮੁੱਚੇ ਵਰਗ ਦਾ ਖਿਆਲ ਰੱਖਦੇ ਹੋਏ ਇਸੇ ਤਰ੍ਹਾਂ ਵਿਕਾਸ ਦੇ ਕੰਮ ਕਰਦੀ ਰਹੇਗੀ।
ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਚਾਹੇ ਉਹ ਸਿੱਖਿਆ, ਸਿਹਤ ਜਾਂ ਵਿਕਾਸ ਆਦਿ ਹੋਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਦੇਣ ਲਈ ਪਿੰਡਾਂ ਵਿੱਚ ਗਲੀਆਂ, ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਤੇ ਐੱਲ.ਈ.ਡੀ. ਲਾਈਟਾਂ ਵੀ ਲਗਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਾਵਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਆਧੁਨਿਕ ਤਕਨੀਕ ਦੇ ਖੇਡ ਦੇ ਮੈਦਾਨ ਬਣਵਾਏ ਜਾ ਰਹੇ ਹਨ ਤੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਹਲਕੇ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਆਧੁਨਿਕ ਤਕਨੀਕ ਦੇ ਜਿੰਮ ਵੀ ਲਗਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ।
ਉਨ੍ਹਾਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਹਰੇਕ ਵਰਗ ਨੂੰ ਸਹੂਲਤਾਂ ਦਿੱਤੀਆਂ ਗਈਆਂ ਹਨ ਅਤੇ ਖਾਸ ਕਰਕੇ ਗੁਰੂਹਰਸਹਾਏ ਹਲਕੇ ’ਚ ਵਿਕਾਸ ਦੀ ਝੜੀ ਲਗਾਈ ਹੈ।। ਉਨ੍ਹਾਂ ਨੇ ਕਿਹਾ ਕਿ ਇਸ ਹਲਕੇ ਸਮੇਤ ਹੋਰਨਾਂ ਹਲਕਿਆਂ ’ਚ ਵੀ ਮੁੱਖ ਮੰਤਰੀ ਪੰਜਾਬ ਵੱਲੋਂ ਹਰੇਕ ਵਿਕਾਸ ਕਾਰਜ ਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਹਨ।