ਪਠਾਨਕੋਟ ਜਿਲ੍ਹੇ ਦੇ 100 ਫੀਸਦੀ ਸਰਕਾਰੀ ਸਕੂਲਾਂ ਦੇ ਅਧਿਆਪਕ ਲਗਾ ਰਹੇ ਹਨ ਆਨਲਾਈਨ ਕਲਾਸਾਂ

100 ਫੀਸਦੀ ਆਨਲਾਈਨ ਜਮਾਤਾਂ ਲਗਾਉਣ ਵਾਲੇ 12 ਜਿਲਿ੍ਹਆਂ ਵਿੱਚ ਜਿਲ੍ਹਾ ਪਠਾਨਕੋਟ ਹੋਇਆ ਸਾਮਲ
—-ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ 10.76 ਫੀਸਦੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 6.77 ਫੀਸਦੀ ਦਾਖਲਾ ਵਧਿਆ
—- ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਮੁੱਚਾ ਦਾਖਲਾ 8.32 ਫੀਸਦੀ ਵਧਿਆ*

ਪਠਾਨਕੋਟ: 10 ਮਈ 2021:– (              ) ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜ਼ੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਪੜ੍ਹਾਉਣ ਦਾ ਕੰਮ ਨਿਰੰਤਰ ਜਾਰੀ ਹੈ। ਜਿਸ ਤਹਿਤ ਪਠਾਨਕੋਟ ਜਿਲ੍ਹਾ ਪੰਜਾਬ ਦੇ ਉਨ੍ਹਾਂ 12 ਜਿਲਿ੍ਹਆਂ ‘ਚ ਸ਼ਾਮਲ ਹੈ, ਜਿਸ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਯਤਨ ਸਦਕਾ ਹੀ ਜਿਲ੍ਹਾ ਪਠਾਨਕੋਟ ਵਿੱਚ ਪ੍ਰਾਇਮਰੀ ਵਿੰਗ ਦਾ ਦਾਖਲਾ 10.76 % ਅਤੇ ਸੈਕੰਡਰੀ ਵਿੰਗ ਦਾ ਦਾਖਲਾ 6.77 % ਵਧਿਆ ਅਤੇ ਜਿਲ੍ਹੇ ਦਾ ਸਮੁੱਚਾ ਦਾਖਲਾ 8.32 ਪ੍ਰਤੀਸਤ ਵਧਿਆ ਹੈ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਜ਼ੂਮ ਤੇ ਵਟਸ ਐਪ ਰਾਹੀਂ ਵਿਦਿਆਰਥੀਆਂ ਨੂੰ ਹਰ ਰੋਜ਼ ਸਕੂਲ ਵਾਂਗ ਹੀ ਪੜ੍ਹਾਇਆ ਜਾ ਰਿਹਾ ਹੈ ਅਤੇ ਡੀ.ਡੀ. ਪੰਜਾਬੀ ਚੈਨਲ ਰਾਹੀਂ ਸੋਮਵਾਰ ਤੋਂ ਸ਼ਨੀਵਾਰ ਤੱਕ ਵਿਭਾਗ ਦੇ ਮਾਹਿਰ ਅਧਿਆਪਕਾਂ ਵੱਲੋਂ ਪੜ੍ਹਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਸਕੂਲ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਗਈ ਐਜੂਕੇਅਰ ਐਪ ਰਾਹੀਂ ਵੀ ਵਿਸ਼ਾਵਾਰ ਪੜ੍ਹਾਈ ਕਰ ਰਹੇ ਹਨ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਨਿਰੰਤਰ ਬੱਚਿਆਂ ਤੇ ਮਾਪਿਆਂ ਨਾਲ ਫੋਨ ਜ਼ਰੀਏ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ ਜਾਂਦੀ ਹੈ। ਬੱਚਿਆਂ ਦੇ ਬੱਡੀ ਗਰੁੱਪ ਵੀ ਬਣਾਏ ਗਏ ਹਨ। ਬਹੁਤ ਸਾਰੇ ਮਾਹਿਰ ਅਧਿਆਪਕਾਂ ਵੱਲੋਂ ਨਿੱਜੀ ਯੂ-ਟਿਊਬ ਚੈਨਲ ਬਣਾਕੇ ਵੀ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਦੇ ਵਿਲੱਖਣ ਯਤਨਾਂ ਸਦਕਾ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਸ਼ੈਸ਼ਨ ਦੌਰਾਨ ਹੁਣ ਤੱਕ 8.32 ਫੀਸਦੀ ਦਾਖਲਾ ਵਧਿਆ ਹੈ, ਜਿਸ ਤਹਿਤ 4464 ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹਟ ਕੇ ਆਏ ਹਨ। ਇਸ ਤਰ੍ਹਾਂ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਪਿਛਲੇ ਸ਼ੈਸ਼ਨ ‘ਚ ਦਾਖਲ 53653 ਵਿਦਿਆਰਥੀਆਂ ਦੇ ਮੁਕਾਬਲੇ ਇਸ ਵਾਰ 58117 ਵਿਦਿਆਰਥੀ ਦਾਖਲ ਹੋਏ ਹਨ। ਇਹ ਦਾਖਲਾ ਅਜੇ ਹੋਰ ਵਧਣ ਦੀ ਉਮੀਦ ਹੈ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਜਸਵੰਤ ਸਿੰਘ ਅਤੇ ਉਪ-ਜਿਲ੍ਹਾ ਸਿੱਖਿਆ ਅਫਸਰ ਰਾਜੇਸਵਰ ਸਲਾਰੀਆ ਨੇ ਦੱਸਿਆ ਕਿ ਸੈਕੰਡਰੀ ਵਿੰਗ ‘ਚ ਇਸ ਵਾਰ ਪਿਛਲੇ ਸ਼ੈਸ਼ਨ ਨਾਲੋਂ 6.77 ਫੀਸਦੀ ਦਾਖਲਾ ਵਧਿਆ ਹੈ। ਪਿਛਲੇ ਸੈਸ਼ਨ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ ‘ਚ 32787 ਵਿਦਿਆਰਥੀ ਸਨ ਤੇ ਇਸ ਵਾਰ ਇਹ ਅੰਕੜਾ ਵਧ ਕੇ 35006 ਤੱਕ ਪੁੱਜ ਗਿਆ ਹੈ। ਇਸੇ ਤਰ੍ਹਾਂ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ.) ਬਲਦੇਵ ਰਾਜ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ 10.10% ਫੀਸਦੀ ਦਾਖਲਾ ਵਧਿਆ ਹੈ। ਪਿਛਲੇ ਸ਼ੈਸ਼ਨ ‘ਚ ਪ੍ਰਾਇਮਰੀ ਵਿੰਗ ‘ਚ 20866 ਵਿਦਿਆਰਥੀ ਸਨ ਤੇ ਇਸ ਵਾਰ ਇਹ ਗਿਣਤੀ 23111 ਤੱਕ ਪੁੱਜ ਗਈ ਹੈ।  ਜਿਲ੍ਹਾ ਮੀਡੀਆ ਕੋਆਰਡੀਨੇਟਰ  ਬਲਕਾਰ ਅੱਤਰੀ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਵਿੱਚ ਜਿਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਟਾਇਮ ਟੇਬਲ ਅਨੁਸਾਰ ਰੋਜਾਨਾ ਬੱਚਿਆਂ ਦੀਆਂ ਜਮਾਤਾਂ ਲਗਾਈਆਂ ਜਾ ਰਹੀਆਂ ਹਨ ਉੱਥੇ ਜਿਲ੍ਹੇ ਦੇ ਵੱਖ-ਵੱਖ ਵਿਸÇਆਂ ਦੇ ਡੀ.ਐਮਜ/ਬੀ.ਐਮਜ ਅਤੇ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਵੱਲੋਂ ਵੀ ਲਗਾਤਾਰ ਆਨਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਮੀਡੀਆ ਟੀਮ ਵੱਲੋਂ ਵੀ ਆਨਲਾਈਨ ਜਮਾਤਾਂ ਲਗਾਉਣ ਵਾਲੇ ਅਧਿਆਪਕਾਂ ਦੇ ਪੋਸਟਰ ਬਣਾ ਕੇ ਉਨ੍ਹਾਂ ਦਾ ਮਨੋਬਲ ਵਧਾਇਆ ਜਾ ਰਿਹਾ ਹੈ।
ਫੋਟੋ ਕੈਪਸਨ:- ਆਨਲਾਈਨ ਜਮਾਤਾਂ ਲਗਾ ਰਹੇ ਅਧਿਆਪਕ।

Spread the love