ਪਠਾਨਕੋਟ, 5 ਮਈ 2021:— ( )-ਸੂਬੇ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦੇ ਪ੍ਰਬੰਧਾਂ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਦਿਆਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਸਾਰੀਆਂ ਜਮਾਤਾਂ ਲਈ ਸਾਰੇ ਵਿਸ਼ਿਆਂ ਦੀਆਂ ਆਨਲਾਈਨ ਜਮਾਤਾਂ ਦੀ ਵਿਵਸਥਾ ਕੀਤੀ ਗਈ ਹੈ।
ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਬਾਰੇ ਦੱਸਦਿਆਂ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਇਸ ਨਾਲ ਆਨਲਾਈਨ ਸਿੱਖਿਆ ਦੀ ਪਹੁੰਚ ਸਾਰੇ ਵਿਦਿਆਰਥੀਆਂ ਤੱਕ ਹੋਵੇਗੀ। ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਪੱਧਰ ‘ਤੇ ਸੋਸ਼ਲ ਮੀਡੀਆ ਦੇ ਵੱਖ ਵੱਖ ਸਾਧਨਾਂ ਵਟਸਐਪ, ਜੂਮ ਜਮਾਤਾਂ ਅਤੇ ਯੂ-ਟਿਊਬ ਆਦਿ ਜਰੀਏ ਸੈਸ਼ਨ ਦੀ ਸ਼ੁਰੂਆਤ ਤੋਂ ਹੀ ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾਈਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ‘ਚ ਪੜ੍ਹਦੇ ਦੂਰ ਦੁਰਾਡੇ ਖੇਤਰ ਦੇ ਕਈ ਵਿਦਿਆਰਥੀ ਇੰਟਰਨੈੱਟ ਆਦਿ ਸਹੂਲਤਾਂ ਦੀ ਕਮੀ ਦੇ ਚਲਦਿਆਂ ਇਹਨਾਂ ਸਾਧਨਾਂ ਜਰੀਏ ਪ੍ਰਭਾਵੀ ਰੂਪ ਵਿੱਚ ਆਨਲਾਈਨ ਸਿੱਖਿਆ ਗ੍ਰਹਿਣ ਕਰਨ ਵਿੱਚ ਦਿੱਕਤ ਮਹਿਸੂਸ ਕਰਦੇ ਸਨ ਪਰ ਹੁਣ ਮੁਫਤ ਵਿੱਚ ਵੇਖਣਯੋਗ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਹੋਣ ਨਾਲ ਦੂਰ ਦੁਰਾਡੇ ਖੇਤਰਾਂ ਦੇ ਵਿਦਿਆਰਥੀਆਂ ਵੀ ਪ੍ਰਭਾਵੀ ਰੂਪ ਵਿੱਚ ਆਨਲਾਈਨ ਸਿੱਖਿਆ ਗ੍ਰਹਿਣ ਕਰਨ ਦੇ ਸਮਰੱਥ ਹੋ ਸਕਣਗੇ। ਡੀ.ਡੀ ਪੰਜਾਬੀ ਦਾ ਖੇਤਰੀ ਚੈਨਲ ਟੈਲੀਵਿਜ਼ਨ ਦੇ ਨਾਲ ਨਾਲ ਮੋਬਾਈਲ ‘ਤੇ ਵੀ ਵੇਖਿਆ ਜਾ ਸਕੇਗਾ।
ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਡੀ.ਡੀ ਪੰਜਾਬੀ ਤੋਂ ਲੱਗਣ ਵਾਲੀਆਂ ਆਨਲਾਈਨ ਜਮਾਤਾਂ ਦੇ ਟਾਈਮ ਟੇਬਲ ਤੋਂ ਵਿਦਿਆਰਥੀਆਂ ਨੂੰ ਅਗਾਊਂ ਹੀ ਜਾਣੂ ਕਰਵਾ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੂਰਦਰਸ਼ਨ ਦੀਆਂ ਸਾਰੀਆਂ ਜਮਾਤਾਂ ਦੇ ਸਾਰੇ ਵਿਸ਼ਿਆਂ ਦੇ ਲੈਕਚਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਹੀ ਦਿੱਤੇ ਜਾਣੇ ਹਨ। ਪ੍ਰਸਾਰਿਤ ਹੋਣ ਵਾਲੇ ਲੈਕਚਰਾਂ ਨਾਲ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਵੱਲੋਂ ਵੀ ਜੁੜਿਆ ਜਾਵੇਗਾ ਤਾਂ ਕਿ ਹਰ ਵਿਸ਼ੇ ਦੇ ਅਧਿਆਪਕ ਵੱਲੋਂ ਵਿਦਿਆਰਥੀਆਂ ਨਾਲ ਲੈਕਚਰ ਬਾਰੇ ਹੋਰ ਵਿਸਥਾਰਤ ਗੱਲ ਕਰਦਿਆਂ ਆਨਲਾਈਨ ਤਰੀਕੇ ਹੀ ਵਿਦਿਆਰਥੀਆਂ ਦੇ ਤੌਖਲੇ ਦੂਰ ਕੀਤੇ ਜਾ ਸਕਣ ਅਤੇ ਜਰੂਰਤ ਅਨੁਸਾਰ ਘਰ ਦਾ ਕੰਮ ਵੀ ਦਿੱਤਾ ਜਾ ਸਕੇ। ਦੂਰਦਰਸ਼ਨ ਤੋਂ ਜਮਾਤਾਂ ਦੀ ਸ਼ੁਰੂਆਤ ਬਾਰੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਪਿ੍ਰੰਸੀਪਲ ਮੀਨਮ ਸਖਿਾ ਸਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਪਿ੍ਰੰਸੀਪਲ ਭੁਪਿੰਦਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ, ਪਿ੍ਰੰਸੀਪਲ ਰਘੁਬੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ, ਪਿ੍ਰੰਸੀਪਲ ਤਾਜ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਧੋਪੁਰ ਕੈਂਟ, ਸੀਐਚਟੀ ਤਿਲਕ ਰਾਜ, ਸੀਐਚਟੀ ਵਿਜੇ ਸਿੰਘ, ਸੀਐਚਟੀ ਦੀਪਕ ਕਮਲ, ਸੀਐਚਟੀ ਰਜੀਵ ਸੈਣੀ ਨੇ ਕਿਹਾ ਦੂਰਦਰਸ਼ਨ ਤੋਂ ਆਨਲਾਈਨ ਜਮਾਤਾਂ ਦੀ ਸ਼ੁਰੂਆਤ ਹੋਣ ਨਾਲ ਸਮੂਹ ਵਿਦਿਆਰਥੀ ਆਨਲਾਈਨ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਬਣਨਗੇ। ਇਸ ਨਾਲ ਅਧਿਆਪਕਾਂ ਵੱਲੋਂ ਆਪਣੇ ਮਾਧਿਅਮਾਂ ਰਾਹੀਂ ਪ੍ਰਦਾਨ ਕੀਤੀ ਜਾ ਰਹੀ ਆਨਲਾਈਨ ਸਿੱਖਿਆ ਹੋਰ ਪ੍ਰਭਾਵੀ ਬਣੇਗੀ।
सरकारी स्कूलों के विद्यार्थियों ने उत्साह के साथ लगाईं दूरदर्शन के माध्यम से कक्षाएं।