ਜ਼ਿਲ੍ਹੇ ਦੇ 25 ਸੇਵਾ ਕੇਂਦਰਾਂ ’ਚ ਫਰਦ ਦੇਣ ਦੀ ਸੇਵਾ ਸ਼ੁਰੂ
ਹੁਸ਼ਿਆਰਪੁਰ, 19 ਅਪ੍ਰੈਲ: ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੀਆਂ ਫਰਦਾਂ ਦੇਣ ਦੀ ਸੇਵਾ ਹੁਣ ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੋਕ ਹੁਣ ਫਰਦਾਂ ਸੇਵਾ ਕੇਂਦਰਾਂ ਵਿੱਚ ਲੈ ਸਕਣਗੇ। ਸੇਵਾ ਕੇਂਦਰਾਂ ਵਿੱਚ ਇਹ ਸਹੂਲਤ ਸ਼ੁਰੂ ਹੋਣ ਨਾਲ ਬਿਨੈਕਾਰ ਆਪਣੇ ਘਰਾਂ ਦੇ ਨੇੜਲੇ ਸੇਵਾ ਕੇਂਦਰਾਂ ਤੋਂ ਹੀ ਫਰਦਾਂ ਲੈ ਸਕਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਫਰਦਾਂ ਸਿਰਫ ਫਰਦ ਕੇਂਦਰਾਂ ਵਿੱਚ ਹੀ ਪ੍ਰਾਪਤ ਹੁੰਦੀਆਂ ਸਨ ਜਦਕਿ ਪੰਜਾਬ ਸਰਕਾਰ ਵਲੋਂ ਫੈਸਲੇ ਅਨੁਸਾਰ ਹੁਣ ਫਰਦਾਂ ਜ਼ਿਲ੍ਹੇ ਦੇ ਕਿਸੇ ਵੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੇ 25 ਸੇਵਾ ਕੇਂਦਰਾਂ ਵਿੱਚ ਫਰਦ ਮੁਹੱਈਆ ਕਰਵਾਉਣ ਦੀਆਂ ਸੇਵਾਵਾਂ ਸ਼ੁਰੂ ਹੋ ਚੁੱਕੀਆਂ ਹਨ।