ਵਿਧਾਇਕ ਪਿੰਕੀ ਨੇ ਕੀਤਾ ਇਤਿਹਾਸਿਕ ਕੰਮ, ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਦੇ ਸ਼ਰਧਾਲੂਆਂ ਲਈ ਸਰਕਾਰ ਤੋਂ 14 ਮਰਲੇ ਜ਼ਮੀਨ ਕੀਤੀ ਪ੍ਰਾਪਤ

ਮੰਦਰ ਦੀ ਕਮੇਟੀ ਵੱਲੋਂ ਪਿੰਕੀ ਦਾ ਧੰਨਵਾਦ
ਫਿਰੋਜ਼ਪੁਰ 2 ਅਗਸਤ 2021
ਹੋਰਨਾਂ ਰਾਜਨੀਤਕ ਪਾਰਟੀਆਂ ਸਿਫਰ ਦੇ ਨੂਮਾਇੰਦੇ ਜਨਤਾ ਲਈ ਵਿਕਾਸ ਦੇ ਦਾਅਵੇ ਕਰਦੇ ਹਨ, ਪਰੰਤੂ ਉਨ੍ਹਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਦਾ ਕੰਮ ਕੋਈ ਕੋਈ ਹੀ ਕਰਦਾ ਹੈ। ਇਨ੍ਹਾਂ ਕੰਮਾਂ ਦੀ ਲੜਾਈ ਵਿੱਚ ਹਮੇਸ਼ਾਂ ਜਨਤਾ ਲਈ ਇੱਕ ਮਸੀਹਾ ਵਜੋਂ ਉਭਰੇ ਫਿਰੋਜ਼ਪੁਰ ਸ਼ਹਿਰੀ ਦੇ ਸਥਾਨਕ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਜਿਨ੍ਹਾਂ ਨੂੰ ਵਿਕਾਸ ਦਾ ਦੇਵਤਾ ਮੰਨਿਆ ਜਾਂਦਾ ਹੈ, ਨੇ ਫਿਰੋਜ਼ਪੁਰ ਲਈ ਇਕ ਹੋਰ ਇਤਿਹਾਸਿਕ ਕਾਰਜ ਕੀਤਾ ਹੈ।
ਵਿਧਾਇਕ ਪਿੰਕੀ ਨੇ ਫਿਰੋਜ਼ਪੁਰ ਮਾਲ ਰੋਡ ‘ਤੇ ਸਥਿਤ ਪ੍ਰਾਚੀਨ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਨੂੰ ਖੋਲ੍ਹਣ ਲਈ ਮੰਦਰ ਦੇ ਨਾਲ ਲੱਗਦੇ ਪੁਰਾਣੇ ਰੋਡਵੇਜ਼ ਦਫਤਰ ਤੋਂ 14 ਮਰਲੇ ਜ਼ਮੀਨ ਪ੍ਰਾਪਤ ਕਰਕੇ ਫਿਰੋਜ਼ਪੁਰ ਦੇ ਸ਼ਰਧਾਲੂਆਂ ਲਈ ਇੱਕ ਵੱਡਾ ਕਾਰਜ ਕੀਤਾ ਹੈ। ਇਸ ਮੌਕੇ ਵਿਧਾਇਕ ਪਿੰਕੀ ਨੇ ਕਿਹਾ ਕਿ ਸਾਡੇ ਧਾਰਮਿਕ ਸਥਾਨ ਸਾਡੇ ਸੱਭਿਆਚਾਰ ਦਾ ਪ੍ਰਤੀਕ ਹਨ। ਇਨ੍ਹਾਂ ਦੀ ਸੁਰੱਖਿਆ ਕਰਨਾ ਅਤੇ ਅਲੋਪ ਹੋਣ ਤੋਂ ਬਚਾਉਣਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਧਰਮ ਹੈ। ਲੋਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਸਾਰੀਆਂ ਬੁਰਾਈਆਂ ਤੋਂ ਬਚ ਜਾਂਦੇ ਹਨ। ਇਸੇ ਲਈ ਪੰਜਾਬ ਸਰਕਾਰ ਨੇ ਮੇਰੀ ਬੇਨਤੀ ਨੂੰ ਸਵੀਕਾਰ ਕਰਦਿਆਂ ਮੰਦਰ ਕਮੇਟੀ ਦੀ ਮੰਗ ਨੂੰ ਪੂਰਾ ਕੀਤਾ ਹੈ।
ਇਸ ਮੌਕੇ ਉਨ੍ਹਾਂ ਨੇ ਫ਼ਿਰੋਜ਼ਪੁਰ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਫ਼ਿਰੋਜ਼ਪੁਰ ਮੇਰੀ ਜਨਮ ਭੂਮੀ ਹੈ ਅਤੇ ਮੈਂ ਇਸ ਨੂੰ ਕਰਮ ਭੂਮੀ ਵਿੱਚ ਬਦਲ ਕੇ ਦਿਖਾਇਆ ਹੈ। ਇਸੇ ਕਰਕੇ ਅੱਜ ਫ਼ਿਰੋਜ਼ਪੁਰ ਵਾਸੀ ਇੱਥੇ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਮੇਰੇ ਨਾਲ ਖੜ੍ਹੇ ਹਨ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਅਨੁਰਾਗ ਏਰੀ, ਵਿਨੋਦ ਨਰੂਲਾ, ਮੁਲਖ ਰਾਜ ਕਪੂਰ, ਅਸ਼ੋਕ ਕਟਾਰੀਆ, ਅਸ਼ਵਨੀ ਬਾਂਗੜ, ਅਸ਼ਵਨੀ ਝਾਂਜੀ, ਪੰਡਤ ਅਰੁਣ ਪਾਂਡੇ, ਪੰਡਤ ਮੋਤੀ ਰਾਮ ਪਾਂਡੇ ਅਤੇ ਅਰੁਣ ਕੁਮਾਰ ਨੇ ਪਰਮਿੰਦਰ ਸਿੰਘ ਪਿੰਕੀ ਦੁਆਰਾ ਕੀਤੇ ਇਸ ਵਿਸ਼ੇਸ਼ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

Spread the love