ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਕਰਵਾਇਆ ਜਾਣੂ।
ਪਠਾਨਕੋਟ, 15 ਸਤੰਬਰ 2021 ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵੱਲੋਂ ਅੱਜ ਜਿਲ੍ਹਾ ਪਠਾਨਕੋਟ ਦੇ ਅੱਧੀ ਦਰਜਨ ਦੇ ਕਰੀਬ ਸਕੂਲਾਂ ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਅਧਿਆਪਕਾਂ ਵੱਲੋਂ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਲਈ ਕੀਤੇ ਜਾ ਰਹੇ ਕੰਮਾਂ ਦੀ ਸਲਾਘਾ ਕਰਦੇ ਹੋਏ ਅਧਿਆਪਕਾਂ ਨੂੰ ਹੋਰ ਵੀ ਉਤਸਾਹ ਨਾਲ ਨੈਸਨਲ ਅਚੀਵਮੈਂਟ ਸਰਵੇ ਦੀ ਤਿਆਰੀ ਕਰਨ ਪ੍ਰੇਰਿਤ ਕੀਤਾ। ਉਨ੍ਹਾਂ ਨੇ ਅਧਿਆਪਕਾਂ ਨੂੰ ਨੈਸਨਲ ਅਚੀਵਮੈਂਟ ਸਰਵੇ ਦੀਆਂ ਬਰੀਕੀਆਂ ਤੋਂ ਵੀ ਜਾਣੂ ਕਰਵਾਇਆ।
ਇਸ ਸਬੰਧੀ ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਹਾਇਕ ਡਾਇਰੈਕਟਰ ਸਲਿੰਦਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਰਮਾਨੰਦ, ਤੰਗੋਸਾਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬੇਗੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਰਾਗੜ੍ਹ ਮੁੰਡੇ, ਸਰਕਾਰੀ ਹਾਈ ਸਕੂਲ ਬਾਰਠ ਸਾਹਿਬ ਅਤੇ ਸਰਨਾ ਦਾ ਦੌਰਾ ਕੀਤਾ ਗਿਆ। ਇਹਨਾਂ ਸਕੂਲਾਂ ਵਿੱਚ ਸਹਾਇਕ ਡਾਇਰੈਕਟਰ ਵੱਲੋਂ ਅਧਿਆਪਕਾਂ ਵੱਲੋਂ ਕੀਤੇ ਗਏ ਕੰਮਾਂ ਦੀ ਦਿਲ ਖੋਲ੍ਹ ਕੇ ਸਲਾਘਾ ਕੀਤੀ ਗਈ ਅਤੇ ਉਹਨਾਂ ਕੋਲੋਂ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ, ਸਕੂਲ ਵਿੱਚ ਬਣਾਏ ਗਏ ਇੰਗਲਿਸ ਬੁਸਟਰ ਕਲੱਬ, ਬੱਡੀ ਗਰੁੱਪ, ਸਮਾਰਟ ਸਕੂਲ ਮੁਹਿੰਮ , ਪੈਸ, ਲੀਗਲ ਲਿਟਰੇਸੀ ਕਲੱਬ, ਇਲੈਕਟੋਰਲ ਲਿਟਰੇਸੀ ਕਲੱਬ, ਗਾਈਡੈਂਸ ਐਂਡ ਕੌਂਸਲਿਂਗ ਸੈਲ, ਮਸਾਲ ਪ੍ਰੋਜੈਕਟ ਅਤੇ ਲਾਇਬ੍ਰੇਰੀ, ਕੰਪਿਊਟਰ ਲੈਬ, ਸਾਇੰਸ ਲੈਬ, ਨਬਾਰਡ ਤਹਿਤ ਨਿਰਮਾਣ ਅਧੀਨ ਨਵੇਂ ਕਮਰਿਆਂ ਦੀ ਜਾਣਕਾਰੀ ਲਈ ਗਈ। ਉਹਨਾਂ ਨੇ ਅਧਿਆਪਕਾਂ ਨੂੰ ਸਕੂਲਾਂ ਦੀਆਂ ਉਪਲੱਬਧੀਆਂ ਨੂੰ ਲੋਕਾਂ ਵਿੱਚ ਲੈਕੇ ਜਾਣ ਲਈ ਪ੍ਰੇਰਿਤ ਕੀਤਾ ਅਤੇ ਹੋਰ ਵਧੀਆ ਤਰੀਕੇ ਨਾਲ ਮਿਹਨਤ ਕਰਨ ਲਈ ਉਤਸਾਹਿਤ ਕੀਤਾ।
ਫੋਟੋ ਕੈਪਸਨ:- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੰਗੋਸਾਹ ਵਿਖੇ ਅਧਿਆਪਕਾਂ ਤੋਂ ਨੈਸਨਲ ਅਚੀਵਮੈਂਟ ਸਰਵੇ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਸਹਾਇਕ ਡਾਇਰੈਕਟਰ ਸਲਿੰਦਰ ਸਿੰਘ।