ਚੁਣੇ ਹੋਏ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਕੰਮਾਂ ਬਾਰੇ ਕਰਵਾਇਆ ਜਾਣੂੰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਅਤੇ ਟਿਕਾਊ ਵਿਕਾਸ ਟੀਚਿਆਂ ਦੀ ਪ੍ਰਾਪਤੀ ਬਾਰੇ ਦਿੱਤੀ ਜਾਣਕਾਰੀ
ਜਲੰਧਰ, 11 ਅਗਸਤ 2021
ਦਿਹਾਤੀ ਅਤੇ ਸਨਅਤੀ ਵਿਕਾਸ ਖੋਜ ਕੇਂਦਰ (ਕਰਿੱਡ) ਚੰਡੀਗੜ੍ਹ ਅਤੇ ਪ੍ਰਾਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ (ਐਸ.ਆਈ.ਡੀ.) ਅਤੇ ਪੀ.ਆਰ ਮੋਹਾਲੀ ਵੱਲੋਂ ਸ਼੍ਰੀ ਮਨਪ੍ਰੀਤ ਸਿੰਘ ਡਾਇਰੈਕਟਰ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸ਼੍ਰੀਮਤੀ ਰਮਿੰਦਰ ਕੌਰ ਬੁੱਟਰ, ਵਧੀਕ ਡਾਇਰੈਕਟਰ (ਪੰਚਾਇਤ) ਅਤੇ ਮੁਖੀ (ਐਸ ਆਈ.ਆਰ.ਡੀ.) ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਕਰਮਚਾਰੀਆਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਕੈਂਪ ਜ਼ਿਲ੍ਹਾ ਜਲੰਧਰ ਵਿੱਚ ਲਗਾਇਆ ਗਿਆ।
ਇਸ ਸਿਖਲਾਈ ਕੈਂਪ ਪ੍ਰੋਗਰਾਮ ਦਾ ਮੁੱਖ ਉਦੇਸ਼ ਚੁਣੇ ਹੋਏ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਕੰਮਾਂ ਤੋਂ ਜਾਣੂੰ ਕਰਵਾ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਦੇ ਯੋਗ ਅਤੇ ਪ੍ਰਗਤੀਸ਼ੀਲ ਸਮੇਂ ਦੇ ਹਾਣੀ ਬਣਾਉਣਾ ਸੀ ਤਾਂ ਜੋ ਉਹ ਆਪਣੇ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਣ।
ਸਿਖਲਾਈ ਪ੍ਰੋਗਰਾਮ ਵਿੱਚ ਸ਼੍ਰੀ ਜਸਪ੍ਰੀਤ ਸਿੰਘ, ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਜਲੰਧਰ ਅਤੇ ਸ਼੍ਰੀ ਸੁਖਪਾਲ ਸਿੰਘ ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ, ਜਲੰਧਰ ਨੇ ਸਿਖਲਾਈ ਪ੍ਰੋਗਰਾਮ ਦੀ ਮਹੱਤਤਾ ਅਤੇ ਟਿਕਾਊ ਵਿਕਾਸ ਟੀਚਿਆਂ ਦੀ ਪ੍ਰਾਪਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤਿੰਨ ਰੋਜ਼ਾ ਸਮਾਂਸੂਚੀ ਕਾਰਜਕ੍ਰਮ ਅਨੁਸਾਰ ਵੱਖ-ਵੱਖ ਸਬੰਧਤ ਮਹਿਕਮਿਆਂ ਤੋਂ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ ਅਤੇ ਨਾਲ ਹੀ ਭਾਗੀਦਾਰਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।
ਇਨ੍ਹਾਂ ਅਧਿਕਾਰੀਆਂ ਵਿੱਚ ਹਰਿੰਦਰਪਾਲ ਸਿੰਘ ਜ਼ਿਲਾ ਸਿਖਿਆ ਅਫਸਰ (ਸੈਕੰਡਰੀ), ਸ੍ਰੀ ਰਾਮਪਾਲ ਸਿੰਘ ਜ਼ਿਲਾ ਸਿੱਖਿਆ ਅਫ਼ਸਰ (ਐ), ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਕਿਰਪਾਲ ਸਿੰਘ ਜ਼ਿਲਾ ਮਾਸ ਮੀਡੀਆ ਅਫ਼ਸਰ, ਬਲਜਿੰਦਰ ਸਿੰਘ ਜ਼ਿਲ੍ਹਾ ਕੁਆਰਡੀਨੇਟਰ ਮਿੱਡ-ਡੇ-ਮੀਲ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ।
ਇਸ ਤੋਂ ਪਹਿਲਾਂ ਪ੍ਰੋਗਰਾਮ ਦਾ ਸੰਚਾਲਨ ਕਰਨ ਵਾਸਤੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਡਾ. ਸੁਖਵਿੰਦਰ ਸਿੰਘ ਟ੍ਰੇਨਿੰਗ ਕੁਆਰਡੀਨੇਟਰ ਅਤੇ ਜਸਬੀਰ ਸਿੰਘ ਸਹਾਇਕ ਟ੍ਰੇਨਿੰਗ ਕੋਆਰਡੀਨੇਟਰ ਅਤੇ ਬਲਜਿੰਦਰ ਸਿੰਘ ਕਰਿੱਡ ਨੇ ਭਾਗੀਦਾਰਾਂ ਨੂੰ ਸਮਾਂਸੂਚੀ ਕਾਰਜਕ੍ਰਮ ਅਨੁਸਾਰ ਵੱਖ-ਵੱਖ ਵਿਸ਼ਿਆਂ ‘ਤੇ ਭਰਪੂਰ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸ਼੍ਰੀਮਤੀ ਸੁਰਜੀਤ ਕੌਰ ਜੀ ਨੇ ਆਈ ਹੋਈ ਟ੍ਰੇਨਿੰਗ ਟੀਮ ਦੇ ਮੈਂਬਰਾਂ ਅਤੇ ਭਾਗੀਦਾਰਾਂ ਦਾ ਸਵਾਗਤ ਕੀਤਾ।
ਸਿਖਲਾਈ ਕੈਂਪ ਵਿੱਚ ਚੁਣੇ ਹੋਏ ਨੁਮਾਇੰਦਿਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਸ਼੍ਰੀਮਤੀ ਸੁਰਜੀਤ ਕੌਰ, ਸ਼੍ਰੀ ਦਰਸ਼ਨ ਸਿੰਘ ਵਾਈਸ ਚੇਅਰਮੈਨ, ਸੁਰਿੰਦਰ ਸਿੰਘ ਮੈਂਬਰ ਜ਼ਿਲਾ ਪ੍ਰੀਸ਼ਦ , ਸਤਨਾਮ ਸਿੰਘ ਚੇਅਰਮੈਨ ਬਲਾਕ ਸੰਮਤੀ, ਹਰਮੇਸ਼ ਲਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਵਿਜੇ ਕੁਮਾਰ ਚੇਅਰਮੈਨ ਬਲਾਕ ਸੰਮਤੀ, ਮਧੂ ਬਾਲਾ, ਰੀਣਾ ਰਾਣੀ, ਹਰਜਿੰਦਰ ਕੌਰ ਜ਼ਿਲਾ ਪ੍ਰੀਸ਼ਦ ਮੈਂਬਰ, ਸ਼੍ਰੀਮਤੀ ਸਤਿਆ ਦੇਵੀ ਸੰਮਤੀ ਚੇਅਰਪਰਸਨ, ਗਿਆਨ ਚੰਦ ਚੇਅਰਮੈਨ ਬਲਾਕ ਸੰਮਤੀ, ਲਖਵਿੰਦਰ ਸਿੰਘ ਚੇਅਰਮੈਨ ਬਲਾਕ ਸੰਮਤੀ, ਪਰਮਜੀਤ ਕੌਰ ਚੇਅਰਪਰਸਨ ਬਲਾਕ ਸੰਮਤੀ, ਅਮਨਦੀਪ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ , ਸੁਰਜੀਤ ਕੌਰ ਚੇਅਰਪਰਸਨ ਪੰਚਾਇਤ ਸੰਮਤੀ ਆਦਿ ਹਾਜ਼ਰ ਸਨ।
ਪ੍ਰੋਗਰਾਮ ਵਿੱਚ ਹਾਜ਼ਰ ਭਾਗੀਦਾਰਾਂ ਨੇ ਆਏ ਹੋਏ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ। ਪ੍ਰੋਗਰਾਮ ਦਾ ਨਿਰੀਖਣ ਕਰਨ ਵਾਸਤੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਵੱਲੋਂ ਸ੍ਰੀ ਗੁਰਬਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਪਹੁੰਚੇ। ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਯੋਗ ਪ੍ਰਬੰਧ ਕਰਨ ਵਿੱਚ ਲਖਵਿੰਦਰ ਕੁਮਾਰ ਲੇਖਾਕਾਰ, ਪ੍ਰਭਜੋਤ ਸਿੰਘ ਜ਼ਿਲ੍ਹਾ ਪ੍ਰੀਸ਼ਦ ਦਾ ਵਿਸ਼ੇਸ਼ ਯੋਗਦਾਨ ਰਿਹਾ।