ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਚਾਹਵਾਨ ਉਮੀਦਵਾਰ 17 ਜਨਵਰੀ ਤੋਂ 06 ਫਰਵਰੀ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ 

_Agniveer Scheme
ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਚਾਹਵਾਨ ਉਮੀਦਵਾਰ 17 ਜਨਵਰੀ ਤੋਂ 06 ਫਰਵਰੀ ਤੱਕ ਕਰ ਸਕਦੇ ਹਨ ਆਨਲਾਈਨ ਅਪਲਾਈ 
ਰੂਪਨਗਰ, 11 ਜਨਵਰੀ 2024
ਪਲੇਸਮੈਂਟ ਅਫਸਰ ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਅਗਨੀਵੀਰ ਸਕੀਮ ਤਹਿਤ ਭਾਰਤੀ ਵਾਯੂ ਸੈਨਾ ਵਿੱਚ ਅਗਨੀਵੀਰ ਦੀਆਂ ਅਸਾਮੀਆਂ (ਲੜਕੇ ਅਤੇ ਲੜਕੀਆਂ) ਲਈ ਭਰਤੀ ਸ਼ੁਰੂ ਹੋ ਗਈ ਹੈ ਤੇ ਚਾਹਵਾਨ ਉਮੀਦਵਾਰ 17 ਜਨਵਰੀ ਤੋਂ 06 ਫਰਵਰੀ 2024 ਤੱਕ ਆਨਲਾਈਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ।
ਸ਼੍ਰੀਮਤੀ ਮੀਨਾਕਸ਼ੀ ਬੇਦੀ ਨੇ ਦੱਸਿਆ ਕਿ ਅਪਲਾਈ ਕਰਨ ਵਾਲੇ ਉਮੀਦਵਾਰ ਦੀ ਉਮਰ 02 ਜਨਵਰੀ 2004 ਤੋਂ 02 ਜੁਲਾਈ 2007 (ਦੋਨੋਂ ਦਿਨ ਸ਼ਾਮਿਲ) ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਉਮੀਦਵਾਰਾਂ ਦੀ ਵਿੱਦਿਅਕ ਯੋਗਤਾ ਬਾਰਵੀਂ ਮੈਥ, ਫਿਜਿਕਸ ਅਤੇ ਇੰਗਲਿਸ਼ ਵਿੱਚ 50 ਫ਼ੀਸਦੀ ਅੰਕਾਂ ਨਾਲ ਪਾਸ ਕੀਤੀ ਹੋਵੇ ਜਾਂ 3 ਸਾਲ ਦਾ ਇੰਜੀਨੀਅਰਿੰਗ (ਮਕੈਨੀਕਲ, ਇਲੈਕਟ੍ਰੀਕਲ, ਇਲੈਕਟ੍ਰੋਨਿਕਸ, ਆਟੋ ਮੋਬਾਇਲ, ਕੰਪਿਊਟਰ ਸਾਇੰਸ ਅਤੇ ਇੰਸਟਰੂਮੈਂਟੇਸ਼ਨ ਟੈਕਨੋਲੋਜੀ ਅਤੇ ਇਨਫਰਮੇਸ਼ਨ ਟੈਕਨੋਲੋਜੀ) ਵਿੱਚ ਡਿਪਲੋਮਾ ਜਾਂ ਫਿਰ ਦੋ ਸਾਲ ਦਾ ਵੋਕੇਸ਼ਨਲ ਕੋਰਸ ਕੀਤਾ ਹੋਵੇ ਅਤੇ ਇਨ੍ਹਾਂ ਦਰਸਾਈਆਂ ਯੋਗਤਾਵਾਂ ਵਿੱਚ ਉਮੀਦਵਾਰਾਂ ਦੇ ਇਮਤਿਹਾਨਾਂ ਵਿੱਚੋਂ 50 ਫ਼ੀਸਦੀ ਐਗਰੀਗੇਟ ਨੰਬਰ ਅਤੇ ਅੰਗਰੇਜ਼ੀ ਵਿੱਚ ਵੀ 50 ਫ਼ੀਸਦੀ ਨੰਬਰ ਹਾਸਿਲ ਕੀਤੇ ਹੋਣੇ, ਉਕਤ ਯੋਗਤਾ ਵਾਲੇ ਉਮੀਦਵਾਰ ਇਸ ਅਸਾਮੀ ਲਈ ਅਪਲਾਈ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਦੀ ਪ੍ਰੀਖਿਆ ਫੀਸ ਅਤੇ ਰਜਿਸਟ੍ਰੇਸ਼ਨ ਫੀਸ ਕੁੱਲ: 550+ਜੀ.ਐਸ.ਟੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਭਰਤੀ ਦੇ ਟੈਸਟ 17 ਮਾਰਚ 2024 ਤੋਂ ਸ਼ੁਰੂ ਹੋਣਗੇ। ਇਨ੍ਹਾਂ ਅਸਾਮੀਆਂ ਲਈ ਚੁਣੇ ਗਏ ਉਮੀਦਵਾਰਾਂ ਨੂੰ 30,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ ਅਤੇ ਇਸ ਨਿਯੁੱਕਤੀ ਦਾ ਸਮਾਂ 4 ਸਾਲ ਹੋਵੇਗਾ। ਹਰ ਸਾਲ 10 ਪ੍ਰਤੀਸ਼ਤ ਤਰੱਕੀ ਮਿਲੇਗੀ। ਸੇਵਾਮੁਕਤੀ ਉਪਰੰਤ 10 ਲੱਖ 4 ਹਜ਼ਾਰ ਰੁਪਏ ਸੇਵਾ ਨਿਧੀ ਪੈਕੇਜ਼ ਦੇ ਰੂਪ ਵਿੱਚ ਮਿਲਣਗੇ। ਉਮੀਦਵਾਰ ਮੈਡੀਕਲ ਮਾਪਦੰਡ, ਯੋਗਤਾ, ਨੌਕਰੀ ਸਬੰਧੀ ਡਿਟੇਲ ਅਤੇ ਆਨਲਾਈਨ ਫਾਰਮ ਅਪਲਾਈ ਕਰਨ ਲਈ http://agnipathvayu.cdac.in ਤੇ ਜਾਂ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ 0171-2541125 ਤੇ ਸੰਪਰਕ ਕਰ ਸਕਦੇ ਹਨ।
Spread the love