ਅਗਸਤ ਤੋਂ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਮਹੀਨੇ ਦੇ ਹਰੇਕ ਤੀਜੇ ਸ਼ੁੱਕਰਵਾਰ ਨੂੰ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ

ਫਿਰੋਜ਼ਪੁਰ 19 ਜੁਲਾਈ 2021 ਮਾਨਯੋਗ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸHਏHਐੱਸH ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕਿਸ਼ੋਰ ਕੁਮਾਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਅਗਸਤ ਮਹੀਨੇ ਤੋਂ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸਾਰੀਆਂ ਅਦਾਲਤਾਂ ਵਿੱਚ ਮਹੀਨੇ ਦੇ ਹਰੇਕ ਤੀਜੇ ਸ਼ੁੱਕਰਵਾਰ ਨੂੰ ਮਹੀਨਾਵਾਰ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਵੱਧ ਤੋਂ ਵੱਧ ਲੋਕ ਆਪਣਾ ਪੱਖ ਜੱਜ ਸਾਹਿਬਾਨਾਂ ਅੱਗੇ ਰੱਖ ਕੇ ਆਪਸੀ ਰਜਾਮੰਦੀ ਨਾਲ ਆਪਣੇ ਕੇਸ ਨਿਪਟਾ ਸਕਦੇ ਹਨ । ਇਸ ਸਬੰਧੀ ਜੱਜ ਸਾਹਿਬ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਕੋਰਟ ਕਚਹਿਰੀਆਂ ਵਿੱਚ ਵੱਧ ਰਹੇ ਕੇਸਾਂ ਨੂੰ ਘਟਾ ਕੇ ਅਸੀਂ ਇੱਕ ਨਵੇਂ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ਜਿਸ ਨਾਲ ਕਿ ਆਮ ਜਨਤਾ ਦੇ ਪੈਸੇ ਅਤੇ ਸਮੇਂ ਦੀ ਬਰਬਾਦੀ ਹੋਣ ਤੋਂ ਬਚ ਸਕਦੀ ਹੈ । ਇਸ ਮੌਕੇ ਏਕਤਾ ਉੱਪਲ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੋਲਦਿਆਂ ਦੱਸਿਆ ਕਿ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਧ ਤੋਂ ਵੱਧ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ । ਲੋਕ ਅਦਾਲਤ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਦਫ਼ਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਫਰੰਟ ਆਫਿਸ ਵਿਖੇ ਉਹ ਆਪ ਅਤੇ ਉਨ੍ਹਾ ਦਾ ਸਟਾਫ ਉਪਲਬਧ ਰਹੇਗਾ ।

Spread the love