ਅੰਮ੍ਰਿਤਸਰ, 2 ਜੂਨ 2021
ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ, ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮਿ੍ਰਤਸਰ ਵਿਚ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਵੱਲ੍ਹਾ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 31 ਜੁਲਾਈ 2021 ਤੱਕ ਲਾਗੂ ਰਹੇਗਾ।