ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸ਼ੋ ਐਂਡ ਟੈੱਲ’ ਮੁਕਾਬਲੇ ਸਮਾਪਤ  

ਅੰਗਰੇਜ਼ੀ ਵਿਸ਼ੇ ਦੇ ਬਲਾਕ ਪੱਧਰੀ ‘ਸ਼ੋ ਐਂਡ ਟੈੱਲ’ ਮੁਕਾਬਲੇ ਸਮਾਪਤ  

—-ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ  ਹਰਕੰਵਲਜੀਤ ਕੌਰ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 21 ਅਕਤੂਬਰ:

ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਸਮਾਜਿਕ ਵਿਗਿਆਨ ਅਤੇ ਅੰਗ੍ਰੇਜ਼ੀ ਵਿਸ਼ੇ ਦੇ ਡੀਐੱਮ ਅਮਨਿੰਦਰ ਸਿੰਘ ਕੁਠਾਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਨਾਲ ਸੰਬੰਧਿਤ ਬਲਾਕ ਪੱਧਰੀ ‘ਸ਼ੋ ਐਂਡ ਟੈੱਲ’ ਮੁਕਾਬਲੇ ਕਰਵਾਏ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਮ ਅਮਨਿੰਦਰ ਕੁਠਾਲਾ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨ ਬਲਾਕਾਂ ਬਰਨਾਲਾ, ਮਹਿਲ ਕਲਾਂ ਅਤੇ ਸ਼ਹਿਣਾ ਦੇ ਬੀਐਨਓਜ਼ ਮੁੱਖ ਅਧਿਆਪਕ ਮੈਡਮ ਹਰਪ੍ਰੀਤ ਕੌਰ, ਜਸਵਿੰਦਰ ਸਿੰਘ ਅਤੇ ਸੁਰੇਸ਼ਟਾ ਰਾਣੀ ਦੀ ਰਹਿਨੁਮਾਈ ਹੇਠ ਦੋ ਦਿਨ ਛੇਵੀਂ ਤੋਂ ਅੱਠਵੀਂ ਅਤੇ ਨੌਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ। ਅਮਨਿੰਦਰ ਕੁਠਾਲਾ ਨੇ ਦੱਸਿਆ ਕਿ ਅੰਗਰੇਜ਼ੀ ਵਿਸ਼ੇ ਪ੍ਰਤੀ ਬੱਚਿਆਂ ਦੀ ਰੌਚਕਤਾ ਵਧਾਉਣ, ਸਟੇਜ ‘ਤੇ ਖੜ ਕੇ ਬੋਲਣ ਅਤੇ ਆਪਣੀ ਗੱਲ ਰੱਖਣ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਵਿਭਾਗ ਵੱਲੋਂ ਇਹ ਮੁਕਾਬਲੇ ਕਰਵਾਏ ਗਏ ਹਨ।

ਸਰਕਾਰੀ ਹਾਈ ਸਕੂਲ, ਸੰਘੇੜਾ ਵਿਖੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ, ਸਕੂਲ ਇੰਚਾਰਜ ਰਾਜੇਸ਼ ਗੋਇਲ ਅਤੇ ਜਿਊਰੀ ਟੀਮ ਵੱਲੋਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਸਰਕਾਰੀ ਹਾਈ ਸਕੂਲ, ਭੈਣੀ ਜੱਸਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ, ਦੂਜਾ ਸਥਾਨ ਪ੍ਰਾਪਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਨੌਲਾ ਦੀ ਵਿਦਿਆਰਥਣ ਲੀਜ਼ਾ ਸ਼ਰਮਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਾਨਗੜ੍ਹ ਦੀ ਵਿਦਿਆਰਥਣ ਪਰਨੀਤ ਕੌਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ। ਉਨ੍ਹਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਮੁਕਾਬਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਪਲੈਟਫਾਰਮ ਮੁਹੱਈਆ  ਕਰਦੇ ਹਨ।

ਉਨ੍ਹਾਂ ਜ਼ਿਲ੍ਹਾ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਹੋਰ ਵੀ ਜ਼ਿਆਦਾ ਮਿਹਨਤ ਕਰ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਜਗਪਾਲ ਸਿੰਘ, ਮੈਡਮ ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਕਿਰਨ ਗੁਪਤਾ, ਰਸ਼ਮੀ ਗਰਗ, ਰੁਪਿੰਦਰਜੀਤ ਸਿੰਘ, ਨਵਪ੍ਰੀਤ ਕੌਰ, ਅਨੂ ਰਾਣੀ ਅਤੇ ਸਿਮਰਜੀਤ ਕੌਰ ਵੱਲੋਂ ਜੱਜਮੇਂਟ ਟੀਮ ਦੇ ਤੌਰ ‘ਤੇ ਡਿਊਟੀ ਨਿਭਾਈ ਗਈ। ਮੁਕਾਬਲਿਆਂ ਦਾ ਸਮੁੱਚਾ ਸੰਚਾਲਨ ਬੀਐਮ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ, ਜਗਦੀਸ਼ ਸਿੰਘ ਬਰਾੜ, ਤੇਜਿੰਦਰ ਸ਼ਰਮਾ, ਸੁਖਪਾਲ ਢਿੱਲੋਂ, ਸਤੀਸ਼ ਜੈਦਕਾ, ਕ੍ਰਿਸ਼ਨ ਲਾਲ, ਨਵਦੀਪ ਕੁਮਾਰ ਵੱਲੋਂ ਕੀਤਾ ਗਿਆ।