ਸ਼ਾਮ 6 ਵਜੇ ਤੋਂ ਸਵੇਰ 8 ਵਜੇ ਤੱਕ ਪਾਬੰਦੀ ਦੇ ਹੁਕਮ ਰਹਿਣਗੇ ਲਾਗੂ
ਫਾਜ਼ਿਲਕਾ 14 ਅਗਸਤ 2021
ਜ਼ਿਲਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਖਤਿਆਰਾ ਦੀ ਵਰਤੋਂ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਐਨ. ਐਚ. ਲੁਧਿਆਣਾ ਵਾਇਆ ਫਿਰੋਜਪੁਰ ਤੋਂ ਅਬੋਹਰ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਪੁਖਤਾ ਕਰਨ ਦੇ ਮੰਤਵ ਤਹਿਤ ਆਮ ਲੋਕਾਂ ਲਈ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਉਣ-ਜਾਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ 2021 ਤੱਕ ਲਾਗੂ ਰਹਿਣਗੇ।
ਜ਼ਿਲਾ ਮੈਜਿਸਟਰੇਟ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਫਾਜ਼ਿਲਕਾ ਵਿੱਚ ਪਾਕਿਸਤਾਨ ਦੇ ਨੇੜੇ ਲੱਗਦੇ ਅੰਤਰਰਾਸ਼ਟਰੀ ਸਰਹੱਦ ਐਨ.ਐਚ. ਲੁਧਿਆਣਾ ਵਾਇਆ ਫਿਰੋਜ਼ਪੁਰ ਤੋਂ ਲਾਧੂਕਾ ਤੇ ਫਾਜ਼ਿਲਕਾ ਤੋਂ ਅਬੋਹਰ ਰੋਡ, 1 ਕਿਲੋਮੀਟਰ ਦੇ ਘੇਰੇ ਅੰਦਰ ਆਉਂਦੀਆਂ ਡਰੇਨਾਂ, ਨਹਿਰਾਂ ਵਿੱਚ ਅਮਨ ਤੇ ਸ਼ਾਂਤੀ ਬਣਾਈ ਰੱਖਣ ਅਤੇ ਬੀ.ਐਸ.ਐਫ. ਤੇ ਮਿਲਟਰੀ ਏਰੀਏ ਵਿੱਚ ਸੁਰੱਖਿਆ ਦੇ ਮੰਤਵ ਨੂੰ ਲੈ ਕੇ ਨਿਰਧਾਰਤ ਸਮੇਂ ਦੌਰਾਨ ਪਾਬੰਦੀ ਲਗਾਈ ਹੈ।
ਇਹ ਹੁਕਮ ਫੌਜ, ਬੀ.ਐਸ.ਐਫ., ਪੁਲਿਸ, ਠੇਕੇਦਾਰ ’ਤੇ ਉਹ ਮਜ਼ਦੂਰ ਜੋ ਕਿ ਮਿਲਟਰੀ ਏਰੀਆ ਵਿਚ ਮਜ਼ਦੂਰੀ ਦਾ ਕੰਮ ਕਰਦੇ ਹੋਣ ਜਿਨ੍ਹਾ ਨੂੰ ਅਧਿਕਾਰੀ ਵੱਲੋਂ ਪਰਮਿਟ ਜਾਰੀ ਹੋਇਆ ਹੈ ਉਨ੍ਹਾਂ ’ਤੇ ਲਾਗੂ ਨਹੀਂ ਹੋਣਗੇ।