ਅੱਜ ਜਿਲ੍ਹਾ ਪਠਾਨਕੋਟ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਨਾ ਮੰਡੀਆਂ ਅੰਦਰ ਪਹਿਲੇ ਦਿਨ ਝੋਨਾਂ ਪਹੁੰਚਣ ਤੇ ਝੋਨਾਂ ਖਰੀਦ ਦਾ ਕੀਤਾ ਸੁਭਅਰੰਭ
—- ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦੇ ਮਿਹਨਤ ਦਾ ਪੈਦਾਵਾਰ ਕੀਤੇ ਝੋਨੇ ਦਾ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ-ਕੈਬਨਿਟ ਮੰਤਰੀ ਪੰਜਾਬ
ਪਠਾਨਕੋਟ: 6 ਅਕਤੂਬਰ 2022:
ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੂਰੇ ਪੰਜਾਬ ਅੰਦਰ 1 ਅਕਤੂਬਰ ਤੋਂ ਝੋਨੇ ਦੀ ਖਰੀਦ ਦਾ ਕੰਮ ਸੁਰੂ ਕਰ ਲਿਆ ਗਿਆ ਹੈ ਅੱਜ ਜਿਲ੍ਹਾ ਪਠਾਨਕੋਟ ਅੰਦਰ ਵੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਰੂ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਸਰਨਾ ਨਜਦੀਕ ਸਥਿਤ ਰਾਜਨ ਦੀ ਮੰਡੀ ਵਿੱਚ ਝੋਨੇ ਦੀ ਖਰੀਦ ਦੀ ਸੁਰੂਆਤ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਰਜਨੀਸ ਕੌਰ ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਸੰਬੰਧਤ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜਰ ਸਨ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅਸੀਂ ਖੂਸੀ ਮਹਿਸੂਸ ਕਰ ਰਹੇ ਹਾਂ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੋਂ ਪਹਿਲਾ ਹੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਦੇ ਨਾਲ ਹੋਰ ਵੀ ਜਿਆਦਾ ਖੁਸੀ ਦੀ ਗੱਲ ਇਹ ਹੈ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਖਰੀਦ ਇੱਕ ਵਜੇ ਹੋ ਰਹੀ ਹੈ ਤਾਂ ਚਾਰ ਵਜੇ ਤੱਕ ਕਿਸਾਨ ਦੇ ਖਾਤੇ ਵਿੱਚ ਝੋਨੇ ਦੀ ਖਰੀਦ ਦੀ ਰਾਸੀ ਪਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਵਿੱਚ ਵੀ ਕਿਸਾਨ ਦਾ ਇੱਕ-ਇੱਕ ਦਾਨੇ ਦੀ ਖਰੀਦ ਕੀਤੀ ਜਾਵੇਗੀ ਚਾਹੇ ਉਹ ਜਿਲ੍ਹਾ ਪਠਾਨਕੋਟ ਦੇ ਕਿਸੇ ਵੀ ਬਲਾਕ ਦੀ ਮੰਡੀ ਹੋਵੇ, ਕਿਸਾਨਾਂ ਨੂੰ ਮੁਸਕਿਲ ਨਹੀਂ ਆਉਂਣ ਦਿੱਤੀ ਜਾਵੇਗੀ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ ਅਤੇ ਚਿੰਤਾਂ ਮੁਕਤ ਹੋ ਕੇ ਮੰਡੀਆਂ ਅੰਦਰ ਝੋਨਾ ਲੈ ਕੇ ਆਉਂਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਅੰਦਰ ਝੋਨਾਂ ਪੂਰੀ ਤਰ੍ਹਾਂ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਝੋਨੇ ਵਿੱਚ ਨਮੀ ਦੀ ਮਾਤਰਾ ਜੋ ਕਿ 17 ਪ੍ਰਤੀਸਤ ਨਿਰਧਾਰਤ ਕੀਤੀ ਗਈ ਹੈ ਉਸ ਤੋਂ ਜਿਆਦਾ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਅੰਦਰ ਸਾਰੇ ਪ੍ਰਖਤਾ ਪ੍ਰਬੰਧ ਕਰ ਲਏ ਗਏ ਹਨ ਅੱਜ ਰਾਜਨ ਦੀ ਮੰਡੀ ਸਰਨਾ ਵਿਖੇ ਕਿਸਾਨ ਦੋਲਤ ਰਾਮ ਸੈਣੀ ਪਿੰਡ ਪਠਾਨਚੱਕ ਵੱਲੋਂ ਲਿਆਂਦੇ ਝੋਨੇ ਦੀ ਢੇਰੀ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਸਾਨ ਦੋਲਤ ਰਾਮ ਸੈਣੀ ਨੂੰ ਵੀ ਝੋਨੇ ਦੀ ਪਹਿਲੀ ਖਰੀਦ ਹੋਣ ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਸਬੰਧਤ ਵਿਭਾਗ ਦੇ ਜਿਲ੍ਹਾ ਅਧਿਕਾਰੀ ਅਤੇ ਬਲਾਕ ਅਧਿਕਾਰੀਆਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਕਿਸਮ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇੱਕ ਸਵਾਲ ਦੇ ਜਬਾਬ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫਸਲ ਖਰਾਬ ਹੋਈ ਹੈ ਜਿਲ੍ਹਾ ਪੱਧਰ ਤੇ ਗਿਰਦਾਵਰੀ ਕਰਵਾਈ ਜਾ ਰਹੀ ਹੈ ਰਿਪੋਰਟ ਬਣਨ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਜੋ ਵੀ ਫੈਂਸਲਾ ਲੈਣਗੇ ਉਸ ਅਧਾਰ ਤੇ ਕੰਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅਗਰ ਜਿਲ੍ਹੇ ਅੰਦਰ ਕੋਈ ਵੀ ਕਮੀਆਂ ਹਨ ਤਾਂ ਉਨ੍ਹਾਂ ਨੂੰ ਵੀ ਦੂਰ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਹੁਤ ਕੂਝ ਵਿਰਾਸਤ ਵਿੱਚ ਅਜਿਹਾ ਮਿਲਿਆ ਜੋ ਠੀਕ ਨਹੀਂ ਸੀ ਅਪਣੇ ਪੰਜ ਮਹੀਨਿਆਂ ਦੇ ਕਾਰਜ ਕਾਲ ਦੋਰਾਨ ਸਰਕਾਰ ਨੇ ਇਤਿਹਾਸਿਕ ਕੰਮ ਕੀਤੇ ਹਨ ਪਿਛਲੇ ਦਿਨ੍ਹਾਂ ਅੰਦਰ ਗੰਨੇ ਦੀਆਂ ਕੀਮਤਾਂ ਵਿੱਚ 20 ਰੁਪਏ ਵਾਧਾ ਕੀਤਾ ਗਿਆ ਜੋ ਕਿ ਇੱਕ ਰਿਕਾਰਡ ਹੈ । ਇਸ ਤੋਂ ਇਲਾਵਾ ਇਸ ਵਾਰ ਕਰੀਬ 47 ਹਜਾਰ ਲੋਕਾਂ ਦਾ ਬਿਜਲੀ ਬਿੱਲ ਜੀਰੋ ਆਇਆ ਹੈ। ਉਨ੍ਹਾਂ ਕਿਹਾ ਕਿ ਆਉਂਣ ਵਾਲੇ ਦਿਨ੍ਹਾਂ ਵਿੱਚ ਮੰਡੀਆਂ ਦੀ ਹਾਲਤ ਵਿੱਚ ਸੁਧਾਰ ਕਰਕੇ ਵਧੀਆਂ ਮੰਡੀਆਂ ਸਥਾਪਤ ਹੋਣਗੀਆਂ।
ਉਨ੍ਹਾਂ ਅਮਰੀਕਾ ਅੰਦਰ ਪੰਜਾਬੀ ਪਰਿਵਾਰ ਤੇ ਹੋਏ ਕਤਲ ਤੇ ਬੋਲਦਿਆਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਅਤੇ ਮੈਂ ਇਸ ਦੀ ਨਿੰਦਾ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬੀ ਜਾਂ ਕਿਸੇ ਵੀ ਭਾਈਚਾਰੇ ਦਾ ਹੋਵੇ ਗੈਰਮਨੁੱਖੀ ਢੰਗ ਨਾਲ ਕਤਲ ਕਰਨਾ ਮਾਨਤਵਤਾ ਦੇ ਮੱਥੇ ਤੇ ਇੱਕ ਕਲੰਕ ਹੈ । ਮੈਂ ਉੱਥੋਂ ਦੀ ਸਰਕਾਰ ਅੱਗੇ ਅਪੀਲ ਕਰਦਾ ਹਾਂ ਕਿ ਦੋਸੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਤੇ ਬਣਦੀ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।