ਅੱਜ 379 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 70 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਕੋਵਿਡ ਦੇ 3 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 4 ਜੂਨ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67105 ਮਿਲੇ ਹਨ ਜਿਨ੍ਹਾਂ ਵਿੱਚੋਂ 64191 ਮਰੀਜ਼ ਠੀਕ ਹੋ ਗਏ ਅਤੇ 1933 ਕੇਸ ਐਕਟੀਵ ਹਨ। ਜਦਕਿ 981 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 379 ਮਰੀਜ਼ ਠੀਕ ਹੋਏ ਹਨ ਅਤੇ 70 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 13 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ ਸ਼ਾਮਲ ਹਨ ।

SAS Nagar Covid-19 update 04/06/2021

70 Positive Cases, 379 Recoveries, 3 Death

Derabassi-8
Dhakoli-13
Lalru-0
Boothgarh-4
Gharuan-9
Kharar-11
Kurali-1
Banur-0
Mohali-24

Total Positive Count – 67105
Total Cured – 64191
Total Active – 1933
Total Deaths – 981

Spread the love