9 Positive Cases, 5 Recoveries, 0 Death
Gharuan-1
Kharar-3
Mohali-5
Total Positive Count – 68437
Total Cured – 67339
Total Active – 41
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 25 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68437 ਮਿਲੇ ਹਨ ਜਿਨ੍ਹਾਂ ਵਿੱਚੋਂ 67339 ਮਰੀਜ਼ ਠੀਕ ਹੋ ਗਏ ਅਤੇ 41 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 5 ਮਰੀਜ਼ ਠੀਕ ਹੋਏ ਹਨ ਅਤੇ 9 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਘੜੂੰਆ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ਸ਼ਾਮਲ ਹਨ।