ਅੱਜ 709 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 230 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

230 Positive Cases, 709 Recoveries, 6 Death

Derabassi-17
Dhakoli-44
Lalru-6
Boothgarh-21
Gharuan-15
Kharar-45
Kurali-9
Banur- 18
Mohali-55

Total Positive Count – 65991
Total Cured – 61234
Total Active – 3826
Total Deaths – 931

ਕੋਵਿਡ ਦੇ 6 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 28 ਮਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65991 ਮਿਲੇ ਹਨ ਜਿਨ੍ਹਾਂ ਵਿੱਚੋਂ 61234 ਮਰੀਜ਼ ਠੀਕ ਹੋ ਗਏ ਅਤੇ 3826 ਕੇਸ ਐਕਟੀਵ ਹਨ । ਜਦਕਿ 931 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 709 ਮਰੀਜ਼ ਠੀਕ ਹੋਏ ਹਨ ਅਤੇ 230 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 6 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 45 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 55 ਕੇਸ ਸ਼ਾਮਲ ਹਨ।
ਕੁਝ ਹਸਪਤਾਲਾਂ ਵਲੋਂ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਿਪੋਰਟ ਦੇਰੀ ਨਾਲ ਭੇਜਣ ਕਾਰਨ ਮੌਤਾਂ ਦੀ ਕੁਲ ਗਿਣਤੀ ਵਿੱਚ 15 ਮੌਤਾਂ ਵੱਧ ਹਨ।
ਇਸ ਗੱਲ ਦਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਖਤ ਨੋਟਿਸ ਲੈਂਦਿਆ ਸਿਵਲ ਸਰਜਨ ਨੂੰ ਹਾਦਇਤ ਕੀਤੀ ਕਿ ਸਮੂਹ ਹਸਪਤਾਲਾਂ ਨਾਲ ਤਾਲਮੇਲ ਕਰਕੇ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਿਪੋਰਟ ਨਾਲ ਦੀ ਨਾਲ ਪੇਝੀ ਜਾਵੇ । ਜੇਕਰ ਕਿਸੇ ਹਸਪਤਾਲ ਵੱਲੋਂ ਰਿਪੋਰਟ ਸਮੇਂ ਸਿਰ ਨਹੀਂ ਦਿੱਤੀ ਜਾਂਦੀ ਤਾਂ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ/ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

Spread the love