SAS Nagar Covid-19 update 18/08/2021
8 Cured, 4 Positive , 0 Death
Dhakoli – 3
Kharar – 1
Total Positive Count – 68544
Total Cured – 67435
Total Active – 52
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 18 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68544 ਮਿਲੇ ਹਨ ਜਿਨ੍ਹਾਂ ਵਿੱਚੋਂ 67435 ਮਰੀਜ਼ ਠੀਕ ਹੋ ਗਏ ਅਤੇ 52 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 8 ਮਰੀਜ਼ ਠੀਕ ਹੋਏ ਹਨ ਅਤੇ 4 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਹਨ।