ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਜੁਲਾਈ 2024
ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਗੁਰਸਿਮਰਨ ਕੌਰ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਖਰੜ-2 ਦੇ ਆਂਗਣਵਾੜੀ ਸੈਂਟਰ ਬੜਮਾਜਰਾ ਏ,ਬੀ,ਸੀ,ਡੀ, ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ ਮੁਆਇਨਾ ਕੀਤਾ ਗਿਆ।
ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਆਂਗਣਵਾੜੀ ਸੈਂਟਰਾਂ ਵਿਚ ਦਿੱਤੇ ਜਾਂਦੇ ਪ੍ਰੀ-ਮਿਕਸ ਖਿਚੜੀ ਅਤੇ ਪ੍ਰੀ-ਮਿਕਸ ਮਿੱਠਾ ਦਲੀਆ ਪਕਾਉਣ ਉਪਰੰਤ ਮਾਰਕਫੈੱਡ ਵਲੋਂ ਸਪਲਾਈ ਕੀਤੇ ਸਮਾਨ ਦੀ ਗੁਣਵੱਤਾ ਜਾਂਚੀ ਗਈ ਅਤੇ ਇਹ ਸੁਨਿਸ਼ਚਿਤ ਕੀਤਾ ਗਿਆ ਕਿ ਇਹ ਫੀਡ ਆਂਗਣਵਾੜੀ ਸੈਂਟਰਾਂ ਚ ਰਜਿਸਟਰ ਲਾਭਪਾਤਰੀਆਂ ਲਈ ਸਹੀ ਅਤੇ ਖਾਣ-ਯੋਗ ਹੈ।