ਗਣਿਤ ਵਿਸ਼ੇ ਨਾਲ ਬਾਰਵੀਂ ਪਾਸ ਵਿਦਿਆਰਥੀਆਂ ਕੋਰਸ ‘ਚ ਲੈਕੇ ਸਕਦੇ ਨੇ ਦਾਖਲਾ
ਪਟਿਆਲਾ, 8 ਜੂਨ 2021
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਸੀ.ਈ.ਓ ਕਮ- ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਈ.ਆਈ.ਟੀ. ਰੋਪੜ ਵੱਲੋਂ ਗਣਿਤ ਵਿਸ਼ੇ ਨਾਲ ਬਾਰਵੀਂ ਪਾਸ ਵਿਦਿਆਰਥੀਆਂ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਵਿੱਚ ਸਕਿੱਲ ਕੋਰਸ ਸ਼ੁਰੂ ਕੀਤੇ ਗਏ ਹਨ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ‘ਚ ਦਾਖਲਾ ਲੈਣ ਦੇ ਚਾਹਵਾਨ ਨੌਜਵਾਨ ਲਿੰਕ https://tinyurl.com/iitroparadmission ‘ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਗਣਿਤ ਵਿਸ਼ੇ ਨਾਲ ਬਾਰਵੀ ਪਾਸ ਨੌਜਵਾਨਾਂ ਨੂੰ ਇਸ ਮੌਕੇ ਦਾ ਲਾਭ ਲੈਣ ਦੀ ਅਪੀਲ ਕਰਦਿਆ ਕਿਹਾ ਕਿ ਆਈ.ਆਈ.ਟੀ ਰੋਪੜ ਵੱਲੋਂ ਕਰਵਾਏ ਜਾ ਰਹੇ ਇਹ ਕੋਰਸ ਭਵਿੱਖ ‘ਚ ਰੋਜ਼ਗਾਰ ਦੇ ਚੰਗੇ ਮੌਕੇ ਪ੍ਰਦਾਨ ਕਰ ਸਕਦੇ ਹਨ ਤੇ ਨੌਜਵਾਨ ਇਸ ਅਦਾਰੇ ਤੋਂ ਕੋਰਸ ਕਰਕੇ ਰੋਜ਼ਗਾਰ ਦੇ ਢੁਕਵੇਂ ਮੌਕੇ ਪ੍ਰਾਪਤ ਕਰਨ ਦੇ ਕਾਬਲ ਵੀ ਬਣਨਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਹੈਲਪਲਾਈਨ ਨੰਬਰ 9877610877 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।