ਆਈ.ਟੀ.ਆਈ. ਜਲਾਲਾਬਾਦ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿਚ 2156 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿਚ ਹੋਈ ਚੋਣ

ਜਲਾਲਾਬਾਦ 14 ਸਤੰਬਰ 2021
ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾ `ਤੇ ਜ਼ਿਲ੍ਹੇ ਅੰਦਰ 7ਵੇਂ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਗਾ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਰੋਜ਼ਗਾਰ ਹਾਸਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਲਗਾਏ ਗਏ ਰੋਜ਼ਗਾਰ ਮੇਲੇ ਵਿਚ 2156 ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਵਿਚ ਚੋਣ ਹੋਈ।
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਸਵੈ ਰੋਜਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਜਲਾਲਾਬਾਦ ਵਿਖੇ ਲਗਾਏ ਗਏ ਰੁਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਵੀ ਰੁਜ਼ਗਾਰ ਮੇਲੇ ਲਗਾਏ ਗਏ ਹਨ ਤੇ ਭਵਿੱਖ ਵਿਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਪ੍ਰਦਾਨ ਕਰਨ ਲਈ ਰੋਜ਼ਗਾਰ ਮੇਲੇ ਲਗਾਏ ਜਾਣਗੇ।
ਇਸ ਦੌਰਾਨ ਜ਼ਿਲ੍ਹਾ ਰੋਜਗਾਰ ਤੇ ਉਤਪਤੀ ਅਫਸਰ ਸ੍ਰੀ ਕ੍ਰਿਸ਼ਨ ਲਾਲ ਅਤੇ ਪਲੇਸਮੈਂਟ ਅਫਸਰ ਸ਼੍ਰੀ ਗੋਰਵ ਗੋਇਲ ਨੇ ਦੱਸਿਆ ਕਿ ਅੱਜ ਦੇ ਰੋਜ਼ਗਾਰ ਮੇਲੇ ਵਿਚ 2804 ਬੇਰੁਜ਼ਗਾਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਵੱਖ-ਵੱਖ ਕੰਪਨੀਆਂ ਵੱਲੋਂ ਸ਼ਿਰਕਤ ਕਰਕੇ 2156 ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ `ਤੇ ਚੁਣਿਆ ਗਿਆ। ਉਨ੍ਹਾਂ ਕਿਹਾ ਕਿ 16 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਬੋਹਰ ਵਿਖੇ ਵੀ ਰੋਜ਼ਗਾਰ ਮੇਲਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ੋ ਨੋਜਵਾਨ ਅੱਜ ਕਿਸੇ ਕਾਰਨ ਰੋਜ਼ਗਾਰ ਮੇਲੇ `ਚ ਨਹੀਂ ਪਹੁੰਚ ਸਕੇ ਜਾਂ ਨੌਕਰੀ ਲਈ ਚੁਣੇ ਨਹੀਂ ਜਾ ਸਕੇ ਉਹ 16 ਸਤੰਬਰ ਨੂੰ ਰੋਜਗਾਰ ਮੇਲੇ ਵਿਚ ਪਹੁੰਚ ਕੇ ਨੌਕਰੀ ਲਈ ਇੰਟਰਵਿਊ ਦੇ ਸਕਦੇ ਹਨ।

Spread the love