ਰੂਪਨਗਰ, 19 ਫਰਵਰੀ 2024
ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਧੀਕ ਜ਼ਿਲ੍ਹਾ ਚੋਣ ਅਫਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਆਗਾਮੀ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਜ਼ਿਲ੍ਹਾ ਰੂਪਨਗਰ ਦੇ ਆਮ ਲੋਕਾਂ ਦੀ ਜਾਗਰੂਕਤਾ ਲਈ ਕੀਤੀਆਂ ਜਾਣ ਵਾਲੀਆਂ ਸਵੀਪ ਗਤੀਵਿਧੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਜ਼ਿਲ੍ਹਾ ਚੋਣ ਅਫਸਰ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾ ਜ਼ਿਲ੍ਹੇ ਵਿੱਚ ਆਮ ਜਨਤਾ ਤੇ ਵੋਟਰਾਂ ਨੂੰ ਸਵੀਪ ਗਤੀਵਿਧੀਆਂ ਰਾਹੀਂ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਣਾ ਹੈ ਤੇ ਇਸ ਵਾਰ 70 ਫ਼ੀਸਦ ਤੋਂ ਪਾਰ ਵੋਟਾਂ ਪਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਵਾਰ ਸਕੂਲਾਂ ਅਤੇ ਕਾਲਜਾਂ ਵਿੱਚ ਵੱਧ ਤੋਂ ਵੱਧ ਗਤੀਵਿਧੀਆਂ ਕਰਨ ਦਾ ਇੱਕ ਸਵੀਪ ਪਲਾਟ ਵੀ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਸ਼੍ਰੀ ਮਾਈਕਲ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਕਰਨ ਮਹਿਤਾ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ, ਸਹਾਇਕ ਨੋਡਲ ਅਫਸਰ ਫਾਰ ਸਵੀਪ ਸ਼੍ਰੀ ਦਿਨੇਸ ਸੈਣੀ, ਚੋਣ ਹਲਕਾ ਪੱਧਰ ਤੇ ਨੋਡਲ ਅਫ਼ਸਰ ਸ. ਰਬਿੰਦਰ ਸਿੰਘ ਰੱਬੀ ਵੀ ਹਾਜ਼ਰ ਸਨ।