“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿਖੇ ਲਗਾਏ ਗਏ ਸੁਵਿਧਾ ਕੈਂਪ 

MLA Dr. Charanjit Singh
“ਆਪ ਦੀ ਸਰਕਾਰ, ਆਪ ਦੇ ਦੁਆਰ” ਤਹਿਤ ਪਿੰਡ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿਖੇ ਲਗਾਏ ਗਏ ਸੁਵਿਧਾ ਕੈਂਪ 
ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਤਤਪਰ: ਡਾ. ਚਰਨਜੀਤ ਸਿੰਘ
ਖਰੜ, 17 ਫਰਵਰੀ 2024
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਲੈਗਸ਼ਿਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੋਕਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ‘ਤੇ 43 ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਸਮੱਸਿਆਵਾਂ/ਮੁਸਕਿਲਾਂ ਦਾ ਮੌਕੇ  ਤੇ ਹੱਲ ਕਰਨ ਲਈ ਐਮ ਐੱਲ ਏ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ ਸਬ ਡਵੀਜਨ ਖਰੜ ਦੇ ਮੱਕੜਾ, ਚੋਲਟਾ ਖੁਰਦ, ਮਲਕਪੁਰ, ਚੋਲਟਾ ਕਲਾਂ, ਰੰਗੀਆਂ ਅਤੇ ਮਹਿਮੂਦਪੁਰ ਵਿੱਚ ਵਿਸ਼ੇਸ ਕੈਂਪਾ ਦਾ ਆਯੋਜਨ ਕੀਤਾ ਗਿਆ । ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋੜਵੰਦਾਂ ਨੇ ਭਰਪੂਰ ਲਾਭ ਉਠਾਇਆ ਅਤੇ ਸਬੰਧਤ ਵਿਭਾਗਾਂ ਰਾਹੀਂ ਮੌਕੇ ’ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵੀ ਅਮਲ ਵਿੱਚ ਲਿਆਂਦੀ ਗਈ।  ਉਨ੍ਹਾਂ ਇਸ ਦੌਰਾਨ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਈ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।
ਐਮ ਐੱਲ ਏ ਨੇ ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ । ਕੈਂਪ ਵਿੱਚ ਸ਼ਾਮਲ ਇਲਾਕਾ ਨਿਵਾਸੀਆਂ ਨੇ ਪੰਜਾਬ  ਸਰਕਾਰ ਦੇ ਇਸ ਉਦਮ ਦੀ ਭਰਪੂਰ ਸ਼ਲਾਘਾ ਕੀਤੀ । ਉਨ੍ਹਾਂ ਨੇ ਕਿਹਾ ਕਿ ਉਹ ਖੁਦ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ । ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਵਿਸ਼ੇਸ ਕੈਂਪਾਂ ਦਾ ਸਿਲਸਿਲਾ ਲਗਾਤਰ ਫਰਵਰੀ ਮਹੀਨੇ ਚੱਲੇਗਾ । ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਲੱਗਣ ਵਾਲੇ ਕੈਂਪਾਂ ਦੀ ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਨੰਬਰਦਾਰਾਂ ਅਤੇ ਧਾਰਮਿਕ ਸਥਾਨਾਂ  ਤੋਂ ਇਲਾਵਾ ਹੋਰ ਸਾਧਨਾਂ ਰਾਹੀਂ ਕੈਂਪਾਂ ਬਾਰੇ ਅਗੇਤੇ ਤੌਰ ’ਤੇ ਜਾਗਰੂਕ ਸੂਚਨਾ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਕੈਂਪਾਂ ਦਾ ਲੋੜਵੰਦ ਵੱਧ ਤੋਂ ਵੱਧ ਲਾਭ ਉਠਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੱਖ ਵੱਖ ਤਰ੍ਹਾਂ ਦੀਆਂ 43 ਸੇਵਾਵਾਂ ਆਪਣੇ ਘਰਾਂ ਨੇੜੇ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਸੰਪਰਕ ਕੀਤਾ ਜਾ ਸਕਦਾ ਹੈ ਅਤੇ ਉਸ ਸਹੂਲਤਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾਣਗੀਆਂ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Spread the love