ਸ਼ਿਕਾਇਤਾਂ ਦਾ ਵੀ ਨਾਲੋਂ ਨਾਲ ਨਿਪਟਾਰਾ ਜਾਰੀ
ਫਾਜਿਲਕਾ 21 ਫਰਵਰੀ 2024
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਲਗਾਤਾਰ ਸਾਰਥਕ ਨਤੀਜੇ ਨਿਕਲ ਰਹੇ ਹਨ। ਇਸ ਮੁਹਿੰਮ ਨਾਲ ਲੋਕਾਂ ਨੂੰ ਹੱਥੋ ਹੱਥ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 131 ਕੈਂਪ ਲੱਗ ਚੁੱਕੇ ਹਨ ਜਿਨਾਂ ਵਿੱਚ ਸਾਢੇ 18 ਹਜਾਰ ਤੋਂ ਜਿਆਦਾ ਲੋਕ ਪਹੁੰਚੇ । ਉਹਨਾਂ ਨੇ ਦੱਸਿਆ ਕਿ ਇਹਨਾਂ ਕੈਂਪਾਂ ਦੌਰਾਨ 16,468 ਅਰਜੀਆਂ ਪ੍ਰਾਪਤ ਹੋਈਆਂ ਜਿਨਾਂ ਨੇ ਵੱਖ-ਵੱਖ ਸਰਕਾਰੀ ਸੇਵਾਵਾਂ ਲੈਣੀਆਂ ਸਨ, ਇਹਨਾਂ ਵਿੱਚੋਂ 14156 ਅਰਜੀਆਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਭਾਵ ਲੋਕਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਸਰਕਾਰੀ ਸੇਵਾ ਮੌਕੇ ਤੇ ਹੀ ਮੁਹਈਆ ਕਰਵਾ ਦਿੱਤੀ ਗਈ।
ਇਸੇ ਤਰ੍ਹਾਂ ਇਹਨਾਂ ਕੈਂਪਾਂ ਵਿੱਚ 1578 ਸ਼ਿਕਾਇਤਾਂ ਦੀ ਪ੍ਰਾਪਤ ਹੋਈਆਂ ਜਿਨਾਂ ਵਿੱਚੋਂ 1186 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਸਬੰਧਤ ਵਿਭਾਗਾਂ ਵੱਲੋਂ ਉਹਨਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਇਹਨਾਂ ਲੋਕ ਸੁਵਿਧਾ ਕੈਂਪਾਂ ਦਾ ਉਦੇਸ਼ ਵੀ ਇਹੀ ਸੀ ਕਿ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮਿਲਣ ਅਤੇ ਆਂਕੜੇ ਇਸ ਗੱਲ ਦੀ ਤਸਦੀਕ ਕਰਦੇ ਹਨ ਕਿ ਲੋਕਾਂ ਨੂੰ ਮੌਕੇ ਪਰ ਹੀ ਸੇਵਾਵਾਂ ਮਿਲ ਰਹੀਆਂ ਹਨ।