ਡੇਰਾਬੱਸੀ 21 ਫਰਵਰੀ 2024
ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਡੇਰਾਬੱਸੀ ਹਲਕੇ ਦੇ ਸਰਕਲ ਜ਼ੀਰਕਪੁਰ ਦੇ ਵਾਰਡ ਨੰਬਰ 20,21 ਦੇ ਨਿਵਾਸੀਆਂ ਲਈ ਸਪੋਰਟਸ ਕਲੱਬ ਲੋਹਗੜ੍ਹ ਵਿਖੇ ਲਗ ਰਹੇ ਕੈਂਪ ਵਿੱਚ ਹਲਕਾ ਵਿਧਾਇਕ ਡੇਰਾਬੱਸੀ ਸ:ਕੁਲਜੀਤ ਸਿੰਘ ਰੰਧਾਵਾ ਨੇ ਮੌਕੇ ਤੇ ਪਹੁੰਚ ਕੇ ਦੌਰਾ ਕਰਦੇ ਹੋਏ ਲੋਕਾ ਦੀ ਸੱਮਸਿਆਵਾਂ ਸੁਣੀਆਂ। ਇਹਨਾਂ ਕੈਂਪਾਂ ਭਾਰੀ ਗਿਣਤੀ ‘ਚ ਲੋਕਾਂ ਵੱਲੋਂ ਪਹੁੰਚ ਕੇ ਲਾਭ ਉਠਾਉਣ ਦਾ ਸਿਲਸਿਲਾ ਜਾਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫਰਵਰੀ ਨੂੰ ਆਮ ਨਾਗਰਿਕਾਂ ਨੂੰ ਸੇਵਾਵਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਪੋ੍ਗਰਾਮ ਦੀ ਸ਼ੁਰੂਆਤ ਕੀਤੀ ਗਈ ਸੀ।
ਵਿਸ਼ੇਸ਼ ਕੈਂਪਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਹਲਕਾ ਵਿਧਾਇਕ ਡੇਰਾਬੱਸੀ ਸ:ਕੁਲਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਰੋਜ਼ਾਨਾ ਲੋਕਾਂ ਦੇ ਘਰ-ਘਰ ਜਾ ਕੇ ਕੈਂਪ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਮੌਕੇ ‘ਤੇ ਹੀ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਜਿਸ ਨਾਲ ਉਨ੍ਹਾਂ ਦਾ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ। ਇਸ ਮੌਕੇ ਕਾਰਜਸਾਧਕ ਅਫ਼ਸਰ ਜ਼ੀਰਕਪੁਰ, ਡੀ.ਐਸ.ਪੀ ਅਤੇ ਐਸ.ਐਚ.ਓ ਜੀਰਕਪੁਰ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ,ਐਮ ਸੀ ਸਾਹਿਬਾਨ ,ਆਦਮੀ ਪਾਰਟੀ ਦੀ ਟੀਮ ਅਤੇ ਸੰਬੰਧਤ ਅਧਿਕਾਰੀ ਮੌਜੁਦ ਰਹੇ।
ਕੁਲਜੀਤ ਸਿੰਘ ਰੰਧਾਵਾ ਵੱਲੋਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।