ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਪਹੁੰਚੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

MLA Narendra Pal Singh Sawna
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਪਹੁੰਚੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਸਰਕਾਰੀ ਸੇਵਾਵਾਂ ਦਾ ਦਿੱਤਾ ਗਿਆ ਲਾਭ

ਫਾਜ਼ਿਲਕਾ 7 ਫਰਵਰੀ 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਉਪ ਮੰਡਲ ਵਿੱਚ ਚਾਰ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ ਗਏ । ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅਭੁੰਨ ਅਤੇ ਝੋਕ ਡੀਪੂਲਾਣਾ ਵਿਖੇ ਲੱਗੇ ਕੈਂਪਾਂ ਵਿੱਚ ਪਹੁੰਚ ਕੇ ਆਪ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੈਂਪਾਂ ਦਾ ਨਿਰੀਖਣ ਕੀਤਾ ।

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਲਈ ਇਸ ਤਰ੍ਹਾਂ ਦੇ ਕੈਂਪ ਲਗਾ ਰਹੀ ਹੈ। ਉਹਨਾਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਇਹਨਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ। ਉਨਾਂ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਚਾਰ ਦਰਜਨ ਤੋਂ ਵਧੇਰੇ ਸਰਕਾਰੀ ਸੇਵਾਵਾਂ ਦਾ ਮੌਕੇ ਤੇ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਬਿਨਾਂ ਸ਼ਿਕਾਇਤਾਂ ਵੀ ਇੱਥੇ ਦਰਜ ਕੀਤੀਆਂ ਜਾ ਸਕਦੀਆਂ ਹਨ । ਇਸ ਮੌਕੇ ਉਨਾਂ ਨੇ ਪਿੰਡਾਂ ਦੇ ਸਾਂਝੇ ਕੰਮਾਂ ਅਤੇ ਹੋਰ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਕਰਨ ਸਬੰਧੀ ਨਿਰਦੇਸ਼ ਦਿੱਤੇ ।ਇਸ ਤੋਂ ਬਿਨਾਂ ਅੱਜ ਲਾਲੋ ਵਾਲੀ ਤੇ ਨਵਾਂ ਓਝਾਂ ਵਾਲੀ ਪਿੰਡ ਵਿੱਚ ਵੀ ਲੋਕ ਸੁਵਿਧਾ ਕੈਂਪ ਲਗਾਏ ਗਏ।

8 ਫਰਵਰੀ ਨੂੰ ਇਹਨਾਂ ਪਿੰਡਾਂ ਵਿੱਚ ਲੱਗਣਗੇ ਕੈਂਪ

ਫਾਜ਼ਿਲਕਾ ਉਪਮੰਡਲ ਵਿੱਚ 8 ਫਰਵਰੀ ਨੂੰ ਬਾਧਾ ਅਤੇ ਰਾਣਾ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਲੋਕ ਸੁਵਿਧਾ ਕੈਂਪ ਲੱਗਣਗੇ  ਜਿਸ ਵਿਚ ਨਵਾ ਰਾਣਾ ਪਿੰਡ ਦੇ ਵਸਨੀਕ ਵੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਤੋਂ ਬਿਨਾ ਪਿੰਡ ਜੱਟ ਵਾਲੀ ਅਤੇ ਹਸਤਾ ਕਲਾਂ ਵਿਖੇ ਦੁਪਹਿਰ 2 ਵਜੇ ਤੋਂ ਕੈਂਪ ਲਗਾਏ ਜਾਣਗੇ ਜਿਸ ਵਿਚ ਮਿਆਣੀ ਬਸਤੀ, ਢਾਣੀ ਰਾਮ ਨਗਰ, ਨਵਾਂ ਹਸਤਾ, ਨਿਓਲਾਂ, ਸੈਦੋ ਕੇ ਹਿਠਾੜ, ਗੁਲਾਮ ਰਸੂਲ, ਗੁਰੂ ਸੁੰਦਰ ਨਗਰ ਵਿਖੇ ਪਹੁੰਚ ਕੇ ਸਰਕਾਰ ਦੀਆਂ 43 ਪ੍ਰਕਾਰ ਦੀਆਂ ਸਕੀਮਾਂ ਦਾ ਲਾਭ ਹਾਸਲ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਅਪੀਲ ਹੈ ਕਿ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾਵੇ।