ਫਾਜ਼ਿਲਕਾ, 9 ਜੂਨ 2021
ਪੰਜਾਬ ਘਰ-ਘਰ ਰੋਜ਼ਗਾਰ ਮਿਸ਼ਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਮੁਫ਼ਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਪੰਜਾਬ ਸਕਿਲ ਡਿਵੈਲਪਮੈਂਟ ਦੇ ਜ਼ਿਲ੍ਹਾ ਮੈਨੇਜਰ ਮੀਨਾਕਸ਼ੀ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਰਸ ਆਈ.ਆਈ.ਟੀ.ਰੋਪੜ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਚਲਾਇਆ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ। ਪਹਿਲਾ ਮਡਿਊਲ ਐਲ-2 ਜੋ ਕਿ ਚਾਰ ਹਫਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ ਐਲ-3 ਜੋ ਕਿ ਬਾਰਾਂ ਹਫਤਿਆਂ ਦਾ ਹੋਵੇਗਾ। ਜਿਹੜੇ ਵਿਦਿਆਰਥੀ ਇਹ ਕੋਰਸ ਕਰਨ ਵਿੱਚ ਰੁਚੀ ਰੱਖਦੇ ਹਨ ਅਤੇ ਬਾਰਵੀਂ ਜਮਾਤ ਹਿਸਾਬ ਨਾਲ ਪਾਸ ਕੀਤੀ ਹੋਵੇ।ਉਹ ਇਹ ਲਿੰਕ ਤੇ ਕਲਿੱਕ https://forms.gle/ZFRMrUsvyR35aocR7 ਕਰਕੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਰਜਿਸਟਰ ਕਰਨ ਵਾਲੇ ਉਮੀਦਵਾਰਾ ਦਾ ਇਸ ਤੋਂ ਬਾਅਦ ਟੈਸਟ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ https://www.iitrpr.ac.in/ ਅਤੇ ਨੰਬਰਾਂ 7814336016 ਤੇ 9410436562 `ਤੇ ਸੰਪਰਕ ਕੀਤਾ ਜਾ ਸਕਦਾ ਹੈ।