‘ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ’ ਤਹਿਤ ਜ਼ਿਲੇ ’ਚ ਕਰਵਾਈਆਂ ਵੱਖ-ਵੱਖ ਗਤੀਵਿਧੀਆਂ 

ਵਿਦਿਆਰਥੀਆਂ ਨੇ ਪੇਂਟਿੰਗ, ਭਾਸ਼ਣ, ਲੇਖ ਅਤੇ ਗੀਤ ਗਾਇਨ ਮੁਕਾਬਲਿਆਂ ’ਚ ਦਿਖਾਏ ਜੌਹਰ
ਨਵਾਂਸ਼ਹਿਰ, 3 ਅਗਸਤ  2021 
ਭਾਰਤ ਸਰਕਾਰ ਵੱਲੋਂ ਆਜ਼ਾਦੀ ਦਾ 75ਵਾਂ ਵਰਾ 15 ਅਗਸਤ 2022 ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਦੀ ਸ਼ੁਰੂਆਤ ‘ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ’ ਵਿਸ਼ੇ ਤਹਿਤ 75 ਹਫ਼ਤੇ ਪਹਿਲਾਂ ਮਿਤੀ 12 ਮਾਰਚ 2021 ਤੋਂ ਕੀਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਕਰਨ ਲਈ ਆਜ਼ਾਦੀ ਸੰਘਰਸ਼ ਨਾਲ ਸਬੰਧਤ ਪੰਜਾਬ ਦੀਆਂ ਚਾਰ ਇਤਿਹਾਸਕ ਥਾਵਾਂ ਦੀ ਚੋਣ ਕੀਤੀ ਗਈ ਸੀ, ਜਿਨਾਂ ਵਿਚ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵੀ ਸ਼ਾਮਲ ਸੀ। ਉਨਾਂ ਦੱਸਿਆ ਕਿ ਬੀਤੀ 12 ਮਾਰਚ 2021 ਨੂੰ ਇਸ ਪ੍ਰੋਗਰਾਮ ਦੀ ਸ਼ੁਰੂਆਤ ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ਤੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਤੱਕ ਕੱਢੀ ਗਈ ਇਕ ਵਿਸ਼ਾਲ ਸਾਈਕਲ ਰੈਲੀ ਨਾਲ ਕੀਤੀ ਗਈ ਸੀ। ਉਨਾਂ ਦੱਸਿਆ ਕਿ ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।
 ਉਨਾਂ ਦੱਸਿਆ ਕਿ ਮਾਰਚ-ਅਪ੍ਰੈਲ ਵਿਚ ਪਹਿਲੇ ਪੜਾਅ ਵਿਚ ਲੇਖ ਲਿਖਣ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਉਨਾਂ ਦੱਸਿਆ ਕਿ ਲੇਖ ਲਿਖਣ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਮਿਡਲ ਸਕੂਲ ਬੈਂਸ ਦਾ ਜਸਕਰਨ ਸਿੰਘ, ਨੌਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਹਾ ਦੀ ਮੰਜੂ ਅਤੇ ਗਿਆਰਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਮਾ ਦੀ ਸਰਬਜੀਤ ਕੌਰ ਪਹਿਲੇ ਸਥਾਨ ’ਤੇ ਰਹੇ। ਇਸੇ ਤਰਾਂ ਪੇਂਟਿੰਗ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਿਚ ਸਰਕਾਰੀ ਮਿਡਲ ਸਕੂਲ ਨੀਲਾਵਾੜਾ ਦੀ ਸਿਮਰਨ, ਨੌਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਡਲਾ ਦੀ ਸੁਮਨ ਅਤੇ ਗਿਆਰਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਹਰਲੀਨ ਕੌਰ ਨੇ ਬਾਜੀ ਮਾਰੀ। ਇਸ ਤੋਂ ਇਲਾਵਾ ਭਾਸ਼ਣ ਮੁਕਾਬਲਿਆਂ ਵਿਚ 152 ਸਕੂਲਾਂ ਦੇ 456 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਹਰੇਕ ਸਕੂਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਉਨਾਂ ਦੱਸਿਆ ਕਿ ਮਈ ਤੋਂ ਅਗਸਤ  2022 ਤੱਕ ਦੀਆਂ ਗਤੀਵਿਧੀਆਂ ਤਹਿਤ ਹੁਣ ਤੱਕ ਕਰਵਾਏ ਮੁਕਾਬਲਿਆਂ ਵਿਚੋਂ ਭਾਸ਼ਣ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਮਿਡਲ ਸਕੂਲ ਬੈਰਸੀਆ ਦੀ ਪੂਜਾ ਤੇ ਸਰਕਾਰੀ ਮਿਡਲ ਸਕੂਲ ਕੰਗਣਾ ਬੇਟ ਦੀ ਅੰਜਲੀ, ਨੌਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਹਾਈ ਸਕੂਲ ਖਾਨਖਾਨਾ ਦੀ ਮਨਪ੍ਰੀਤ ਕੌਰ ਤੇ ਸਿਮਰਨ ਅਤੇ ਗਿਆਰਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਦਾ ਧਨਵੀਰ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਰਿਤੂ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀ ਹਰਲੀਨ ਅੱਵਲ ਰਹੇ। ਇਸ ਤੋਂ ਇਲਾਵਾ ਲੇਖ ਰਚਨਾ ਮੁਕਾਬਲੇ ਵਿਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਮਿਡਲ ਸਕੂਲ ਹੰਸਰੋ ਦੀ ਰੀਆ ਤੇ ਸਰਕਾਰੀ ਮਿਡਲ ਸਕੂਲ ਨੀਲਾਵਾੜਾ ਦੀ ਸਿਮਰਨ ਅਤੇ ਗਿਆਰਵੀਂ ਤੋਂ ਬਾਰਵੀਂ ਤੱਕ ਦੇ ਵਿਦਿਆਰਥੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦੀਪੁਰ ਦੀ ਦੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾ ਦੀ ਜੈਸਿਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਕੰਦਪੁਰ ਦੀ ਯਸ਼ਮੀਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਨਾਂ ਦੱਸਿਆ ਕਿ ਬਲਾਕ ਪੱਧਰ ’ਤੇ ਕਰਵਾਏ ਗਏ ਗੀਤ ਗਾਇਨ ਮੁਕਾਬਲਿਆਂ ਦਾ ਨਤੀਜਾ ਡੀ. ਪੀ. ਆਈ ਦਫ਼ਤਰ ਵੱਲੋਂ ਹਾਲੇ ਐਲਾਨਿਆ ਜਾਣਾ ਹੈ।
ਉਨਾਂ ਦੱਸਿਆ ਕਿ ਅਗਲੇ ਪੜਾਅ ਵਿਚ ਕਵਿਤਾ, ਪੋਸਟਰ ਮੇਕਿੰਗ, ਸਲੋਗਨ ਲਿਖਣ, ਸੁੰਦਰ ਲਿਖਾਈ, ਕੋਲਾਜ ਮੇਕਿੰਗ, ਕੋਰੀਓਗ੍ਰਾਫੀ ਅਤੇ ਸਕਿੱਟ ਮੁਕਾਬਲੇ ਕਰਵਾਏ ਜਾਣਗੇ।
ਫੋਟੋ :-‘ਆਜ਼ਾਦੀ ਕਾ ਅੰਮਿ੍ਰਤ ਮਹਾਉਤਸਵ’
Spread the love