ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ
15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਲਹਿਰਾਉਣਗੇ ਕੌਮੀ ਤਿਰੰਗਾ
ਅੰਮ੍ਰਿਤਸਰ , 13 ਅਗਸਤ 2021 ਜ਼ਿਲ੍ਹਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਈ ਗਈ। ਇਸ ਮੌਕੇ ਪਰੇਡ ਕਮਾਂਡਰ ਵਜੋਂ ਡੀ.ਐਸ.ਪੀ. ਮਾਧਵੀ ਸ਼ਰਮਾ ਨੇ ਪਰੇਡ ਦੀ ਅਗਵਾਈ ਕੀਤੀ। ਜਿਸਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਅਤੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵਿਸ਼ੇਸ਼ ਤੌਰ ਉਤੇ ਪੁੱਜੇ। ਇਸ ਮੌਕੇ ਵੱਖ-ਵੱਖ ਪੰਜਾਬ ਪੁਲਿਸ ਰੰਗਰੂਟ ਸਿਖਲਾਈ ਕੇਂਦਰ ਜਹਾਨ ਖੇਲਾ, ਪੰਜਾਬ ਜੇਲ ਪੁਲਿਸ, ਚੰਡੀਗੜ੍ਹ ਪੁਲਿਸ, ਜੀ.ਓ.ਜੀ. ਟੀਮਾਂ ਨੇ ਪਰੇਡ ਵਿਚ ਹਿੱਸਾ ਲਿਆ। ਇਸ ਮੌਕੇ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਮੁੱਖ ਮਹਿਮਾਨ ਵਜੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਪੁੱਜ ਰਹੇ ਹਨ ਅਤੇ ਉਹ ਇਸ ਦਿਨ ਸਟੇਡੀਅਮ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਰਾਜ ਦੀਆਂ ਉੱਘੀਆਂ ਸਖ਼ਸ਼ੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ, ਐਸ.ਡੀ.ਐਮ. ਸ੍ਰੀ ਰਾਜੇਸ਼ ਸ਼ਰਮਾ, ਐਸ.ਡੀ.ਐਮ. ਸ੍ਰੀ ਅਰਸ਼ਪ੍ਰੀਤ ਸਿੰਘ, ਏ.ਡੀ.ਸੀ.ਪੀ. ਸ੍ਰੀ ਸੰਦੀਪ ਮਲਿਕ, ਜਿਲ੍ਹਾ ਸਿੱਖਿਆ ਅਫ਼ਸਰ ਸ: ਸਤਿੰਦਰਬੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ :: ਸ: ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਮੌਕੇ ਤਿਰੰਗਾ ਲਹਿਰਾਉਂਦੇ ਹੋਏ। ਨਾਲ ਹਨ ਡਾ. ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ