ਇੰਤਕਾਲਾਂ ਦੇ ਲੰਬਿਤ ਮਾਮਲੇ ਨਿਪਟਾਉਣ ਲਈ 15 ਜਨਵਰੀ ਨੂੰ ਇਕ ਹੋਰ ਲੱਗੇਗਾ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

GHANSHYAM THORI
Mr. Ghansham Thori
ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ
ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੈਂਪਾਂ ਦਾ ਲਾਭ ਲੈਣ ਦੀ ਅਪੀਲ

ਅੰਮ੍ਰਿਤਸਰ, 12 ਜਨਵਰੀ 2024 

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਜਿਹੜੇ ਇੰਤਕਾਲਾਂ ਦੇ ਮਾਮਲੇ ਲੰਮੇ ਸਮੇਂ ਤੋਂ ਲੰਬਿਤ ਪਏ ਹਨਉਨ੍ਹਾਂ ਦੇ ਤਰਜੀਹੀ ਅਧਾਰ ਉਤੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਮਿਤੀ 6 ਜਨਵਰੀ, 2024 (ਦਿਨ ਸ਼ਨੀਵਾਰ) ਨੂੰ ਵਿਸ਼ੇਸ਼ ਕੈਂਪ ਲਗਾਇਆ ਗਿਆ ਸੀ। ਹੁਣ ਮੁੜ ਪੰਜਾਬ ਸਰਕਾਰ ਵਲੋਂ ਮਿਲੇ ਆਦੇਸ਼ਾਂ ਦੀ ਪਾਲਣਾ ਅਤੇ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ 15 ਜਨਵਰੀ ਨੂੰ ਇੱਕ ਹੋਰ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ  ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਉਹ 15 ਜਨਵਰੀ, 2024 (ਸੋਮਵਾਰ) ਨੂੰ ਵਿਸ਼ੇਸ਼ ਕੈਂਪ ਲਗਾ ਕੇ ਆਪਣੇ- ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣਗੇ । ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।