ਅੰਮ੍ਰਿਤਸਰ 25 ਜਨਵਰੀ 2024
ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਹਿੰਦੂ ਕਾਲਜ ਢਾਬ ਖਟੀਕਾਂ ਅੰਮ੍ਰਿਤਸਰ ਵਿੱਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 – ਅੰਮ੍ਰਿਤਸਰ ਕੇਂਦਰੀ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਨੂੰ ਸ੍ਰੀ ਰਕੇਸ਼ ਜ਼ੋਸ਼ੀ ਪ੍ਰਿੰਸੀਪਲ ਹਿੰਦੂ ਕਾਲਜ ਨੇ ਜੀ ਆਇਆਂ ਨੂੰ ਆਖਿਆ। ਕਾਲਜ ਵੱਲੋਂ ਸਿਖਿਆਰਥੀਆਂ ਕੋਲੋਂ ਰੰਗੋਲੀ ਤਿਆਰ ਕਰਵਾਈ ਗਈ। ਇਸ ਮੌਕੇ ਸਿਖਿਆਰਥੀਆਂ ਨੇ ਪੇਂਟਿੰਗ ਮੁਕਾਬਲੇ, ਸੰਗੀਤ, ਬੋਲੀਆਂ, ਭੰਗੜਾ, ਗਰੁੱਪ ਡਾਂਸ ਆਦਿ ਪਰਫਾਰਮੈਂਸ ਪੇਸ਼ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਪਟਨ ਸੰਜੀਵ ਸ਼ਰਮਾ ਪ੍ਰਿੰਸੀਪਲ ਦਯਾਨੰਦ ਆਈ ਟੀ ਆਈ ਅੰਮ੍ਰਿਤਸਰ, ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ 017- ਅੰਮ੍ਰਿਤਸਰ ਕੇਂਦਰੀ, ਸ੍ਰੀ ਦਿਨੇਸ਼ ਸੂਰੀ ਸੁਪਰਡੈਂਟ ਚੋਣ ਦਫ਼ਤਰ ਅੰਮ੍ਰਿਤਸਰ ਕੇਂਦਰੀ, ਨੇ ਸਿਖਿਆਰਥੀਆਂ ਦੀ ਪ੍ਰਸੰਸਾ ਕੀਤੀ। ਸ੍ਰੀ ਨਵਜੋਤ ਸਿੰਘ ਪ੍ਰਿੰਸੀਪਲ ਆਈ.ਟੀ.ਆਈ ਬੇਰੀ ਗੇਟ, ਨੇ ਸਟਾਫ਼ ਅਤੇ ਸਿਖਿਆਰਥੀਆਂ ਨੂੰ ਈ.ਵੀ.ਐਮ. ਮਸ਼ੀਨ ਦੀ ਪ੍ਰਦਰਸ਼ਨ ਦਿੱਤੀ ਅਤੇ ਮਸ਼ੀਨ ਦੀ ਪਾਰਦਸ਼ਤਾ ਬਾਰੇ ਜਾਣੂ ਕਰਵਾਇਆ। ਹਲਕੇ ਦੇ ਏ.ਈ.ਆਰ.ਓ. 1,2 ਅਤੇ 3, ਸੁਪਰਵਾਈਜ਼ਰ ਅਤੇ ਬੀ ਐਲ ਓ ਵੀ ਮੌਜੂਦ ਸਨ। ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 – ਅੰਮ੍ਰਿਤਸਰ ਕੇਂਦਰੀ ਨੇ 18 ਤੋਂ 19 ਸਾਲ ਦੇ ਨਵੇਂ ਰਜਿਸਟਰਡ ਹੋਏ ਵੋਟਰ ਸਿਖਿਆਰਥੀਆਂ ਨੂੰ ਸਨਮਾਨਿਤ ਕੀਤਾ। ਸਾਰਿਆਂ ਨੇ ਵੋਟਰ ਪ੍ਰਣ ਵੀ ਲਿਆ। ਸਾਰਾ ਪ੍ਰੋਗਰਾਮ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਨੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017 – ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਕਾਲਜ ਦੀ ਨੋਡਲ ਅਫ਼ਸਰ ਸ੍ਰੀਮਤੀ ਰਿਤੂ ਜੇਤਲੀ ਅਤੇ ਸਮੂਹ ਸਟਾਫ਼ ਵੱਲੋਂ ਤਿਆਰ ਕਰਵਾਇਆ ਗਿਆ ਜਿਸ ਦੀ ਆਏ ਮਹਿਮਾਨਾਂ ਨੇ ਬਹੁਤ ਸ਼ਾਲਾਘਾ ਕੀਤੀ। ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।