ਨਵਾਂਸ਼ਹਿਰ, 24 ਅਗਸਤ 2021
ਕੋਰੋਨਾ ਮਹਾਂਮਾਰੀ ਦੇ ਚਲਦਿਆ ਅਤੇ ਸੰਭਾਵੀ ਤੀਸਰੀ ਲਹਿਰ ਨਾਲ ਨਜਿੱਠਣ ਲਈ ਜ਼ਿਲ੍ਹੇ `ਚ ਸੁਵਿਧਾਵਾਂ ਵਧਾਉਣ ਲਈ ਸਿਹਤ ਸੈਕਟਰ ਨਾਲ ਸਬੰਧਤ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਜ਼ਿਲ੍ਹੇ ਦੇ ਨੋਜਵਾਨਾਂ ਨੂੰ ਤਿੰਨ ਮਹੀਨਿਆਂ ਦੀ ਮੁਫ਼ਤ ਸਿਖਲਾਈ ਕਰਵਾਈ ਜਾਵੇਗੀ।
ਇਹ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ-ਕਮ-ਨੋਡਲ ਅਫ਼ਸਰ ਪੰਜਾਬ ਹੁਨਰ ਵਿਕਾਸ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੰਕਲਪ ਪ੍ਰੋਜੈਕਟ ਅਧੀਨ ਤਿੰਨ ਮਹੀਨਿਆਂ ਦੀ ਸਿਖਲਾਈ ਦੌਰਾਨ ਰੈਸਪਾਇਰੈਟਰੀ ਥੈਰੇਪਿਸਟ ਕੋਰਸ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ।ਸਿਖਲਾਈ ਦੇ ਦੌਰਾਨ ਨੋਜਵਾਨਾਂ ਨੂੰ ਕਿਤਾਬਾਂ, ਖਾਣਾ, ਰਹਿਣਾ ਅਤੇ ਵਰਦੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜ਼ਿਲ੍ਹੇ ਦੀ ਡੀ.ਪੀ.ਐਮ.ਯੂ ਟੀਮ ਨਾਲ ਕਮਰਾ 413, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਜਾਂ ਮੋਬਾਇਲ ਨੰ: 83603-76675 `ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਫੋਟੋ :-ਅਮਰਦੀਪ ਸਿੰਘ ਬੈਂਸ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)