ਕੋਵਿਡ ਮਰੀਜ਼ਾਂ ਲਈ ਸਹੂਲਤਾਂ ਦਾ ਲਿਆ ਜਾਇਜ਼ਾ
ਮਹਿਲ ਕਲਾਂ/ਬਰਨਾਲਾ, 4 ਮਈ
ਜ਼ਿਲਾ ਬਰਨਾਲਾ ਵਿਖੇ ਕਰੋਨਾ ਮਰੀਜ਼ਾਂ ਲਈ ਚੱਲ ਰਹੀ ਲੈਵਲ 2 ਫੈਸਿਲਟੀ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਵਿਖੇ ਕੋਵਿਡ ਮਰੀਜ਼ਾਂ ਲਈ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਨੇ ਮਹਿਲ ਕਲਾਂ ਦਾ ਦੌਰਾ ਕੀਤਾ।
ਉਨਾਂ ਸਿਹਤ ਵਿਭਾਗ ਦੇ ਅਮਲੇ ਤੋਂ ਸੀਐਚਸੀ ਵਿਖੇ ਦਾਖਲ ਮਰੀਜ਼ਾਂ ਲਈ ਸਹੂਲ਼ਤਾਂ ਅਤੇ ਆਕਸੀਜਨ ਦੀ ਸਪਲਾਈ ਬਾਰੇ ਗੱਲਬਾਤ ਕੀਤੀ। ਇਸ ਤੋਂ ਇਲਾਵਾ ਮੈਡੀਕਲ ਸਹੂਲਤਾਂ ਤੋਂ ਇਲਾਵਾ ਮਰੀਜ਼ਾਂ ਦੇ ਖਾਣੇ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਨੋਡਲ ਅਫਸਰ ਡਾ. ਸਿਪਲਮ ਅਗਨੀਹੋਤਰੀ ਨੇ ਦੱਸਿਆ ਕਿ ਸੀਐਚਸੀ ਮਹਿਲ ਕਲਾਂ ਵਿਖੇ ਕੋਵਿਡ ਮਰੀਜ਼ਾਂ ਲਈ 30 ਬੈਡਜ਼ ਦਾ ਪ੍ਰਬੰਧ ਹੈ। ਉਨਾਂ ਦੱਸਿਆ ਕਿ ਇਸ ਵੇਲੇ 18 ਕੋਵਿਡ ਪ੍ਰਭਾਵਿਤ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮੌਕੇ ਐਸਡੀਐਮ ਵਾਲੀਆ ਨੇ ਕਿਹਾ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਆਕਸੀਜਨ ਸਪਲਾਈ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ।