6 ਫ਼ਰਵਰੀ ਤੋਂ ਰੋਜ਼ਾਨਾ ਚਾਰ-ਚਾਰ ਪਿੰਡਾਂ/ਵਾਰਡਾਂ ’ਚ ਲਾਏ ਜਾਣਗੇ ਕੈਂਪ
ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪਾਂ ’ਚ ਪਹੁੰਚ ਕਰਨ ਦੀ ਅਪੀਲ
ਡੇਰਾਬੱਸੀ, 4 ਫ਼ਰਵਰੀ, 2024
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਡੇਰਾਬੱਸੀ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਚਾਰ ਪਿੰਡਾਂ/ਵਾਰਡਾਂ ’ਚ ਕੈਂਪ ਲਾਏ ਜਾਣਗੇ, ਜਿਨ੍ਹਾਂ ’ਚ ਮੌਕੇ ’ਤੇ ਹਾਜ਼ਰ ਅਧਿਕਾਰੀ/ਕਰਮਚਾਰੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਕੈਂਪ ਦੌਰਾਨ ਹੱਲ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਿੰਡ/ਵਾਰਡ ’ਚ ਲੱਗਣ ਵਾਲੇ ਕੈਂਪ ’ਚ ਮਿੱਥੀ ਤਰੀਕ ਨੂੰ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 6 ਫ਼ਰਵਰੀ ਨੂੰ ਵਾਰਡ ਨੰ. 1,2 ਅਤੇ 3 (ਕਮਿਊਨਟੀ ਸੈਂਟਰ ਸੈਣੀ ਵਿਹਾਰ ਫੇਜ਼-2 ਜ਼ੀਰਕਪੁਰ) ਅਤੇ ਵਾਰਡ ਨੰ. 6 (ਦਫਤਰ ਨਗਰ ਕੌਂਸਲ,ਡੇਰਾਬੱਸੀ) ਸਵੇਰੇ 10 ਤੋਂ 1 ਵਜੇ ਤੱਕ ਅਤੇ ਵਾਰਡ ਨੰ 4 (ਗਰਾਉਂਡ ਰਵਿੰਦਰਾ ਇਨਕਲੇਵ ਬਲਟਾਣਾ, ਜ਼ੀਰਕਪੁਰ) ਅਤੇ ਖੇੜੀ (ਧਰਮਸ਼ਾਲਾ) ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ, 7 ਫ਼ਰਵਰੀ ਨੂੰ ਬਾਕਰਪੁਰ (ਕਮਿਊਨਟੀ ਸੈਂਟਰ) ਅਤੇ ਮੀਆਂਪੁਰ ਧਰਮਸ਼ਾਲਾ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ ਤੱਕ ਅਤੇ ਸੀਹਪੁਰ (ਕਮਿਊਨਟੀ ਸੈਂਟਰ) ਤੇ ਵਾਰਡ ਨੰ 5 ਅਤੇ 6 (ਗਰਾਉਂਡ ਮਮਤਾ ਇਨਕਲੇਵ ਬਲਟਾਣਾ ਜ਼ੀਰਕਪੁਰ)ਵਿਖੇ ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਾਏ ਜਾਣਗੇ। 8 ਫ਼ਰਵਰੀ ਨੂੰ ਭੁੱਖੜੀ (ਕਮਿਊਨਟੀ ਸੈਂਟਰ) ਅਤੇ ਜੰਡਲੀ (ਧਰਮਸ਼ਾਲਾ) ਸਵੇਰੇ 10 ਵਜੇ ਤੋਂ 1 ਵਜੇ ਤੱਕ, ਜੋਲਾਂ ਖੁਰਦ (ਐਸ ਸੀ ਧਰਮਸ਼ਾਲਾ) ਅਤੇ ਕਕਰਾਲੀ (ਧਰਮਸ਼ਾਲਾ) ਵਿਖੇ ਦੁਪਿਹਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ।
9 ਫ਼ਰਵਰੀ ਨੂੰ ਵਾਰਡ ਨੰ 11, 13, 18 ਅਤੇ 19 (ਪੁਰਾਣਾ ਦਫਤਰ ਨਗਰ ਕੌਂਸਲ ਡੇਰਾਬਸੀ) ਅਤੇ ਰਾਮਪੁਰ ਬਹਾਲ (ਧਰਮਸ਼ਾਲਾ) ਵਿਖੇ ਸਵੇਰੇ 10 ਤੋਂ 1 ਵਜੇ ਤੱਕ, ਕੁਰਲੀ (ਕਮਿਊਨਟੀ ਸੈਂਟਰ) ਅਤੇ ਤੋਗਾਪੁਰ (ਧਰਮਸ਼ਾਲਾ) ਦੁਪਹਿਰ 2 ਤੋਂ 5 ਵਜੇ ਤੱਕ ਕੈਂਪ ਲਗਾਏ ਜਾਣਗੇ। 10 ਫ਼ਰਵਰੀ ਨੂੰ ਸਾਰੰਗਪੁਰ (ਕਮਿਊਨਟੀ ਸੈਂਟਰ) ਅਤੇ ਹੰਸਾਲਾ (ਧਰਮਸ਼ਾਲਾ) ਵਿਖੇ ਸਵੇਰੇ 10 ਤੋਂ 1 ਵਜੇ, ਵਾਰਡ ਨੰ. 12, 14 (ਮਿਉਂਸਪਲ ਲਾਇਬ੍ਰੇਰੀ ਡੇਰਾਬਸੀ) ਅਤੇ ਫਤਿਹਪੁਰ ਜੱਟਾਂ (ਐਸ ਸੀ ਧਰਮਸ਼ਾਲਾ) ਵਿਖੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 11 ਫ਼ਰਵਰੀ ਨੂੰ ਸਾਧ ਨਗਰ ਕਲੋਨੀ (ਐਸ ਸੀ ਧਰਮਸ਼ਾਲਾ) ਅਤੇ ਤੋਫਾਪੁਰ (ਧਰਮਸ਼ਾਲਾ) ਵਿਖੇ ਸਵੇਰੇ 10 ਤੋਂ 1 ਵਜੇ, ਪਰਾਗਪੁਰ (ਧਰਮਸ਼ਾਲਾ) ਅਤੇ ਬਰੌਲੀ (ਕਮਿਊਨਟੀ ਸੈਂਟਰ) ਦੁਪਹਿਰ 2 ਤੋਂ 5 ਵਜੇ ਸ਼ਾਮ ਤੱਕ ਕੈਂਪ ਲਗਾਏ ਜਾਣਗੇ। 12 ਫ਼ਰਵਰੀ ਨੂੰ ਜੜੌਤ (ਕਮਿਊਨਟੀ ਸੈਂਟਰ)ਅਤੇ ਵਾਰਡ ਨੰ 5 ਆਸ਼ਿਆਨਾ ਕਲੌਨੀ ਗੁਰੂਦੁਆਰਾ ਸਾਹਿਬ ਡੇਰਾ ਬੱਸੀ ਵਿਖੇ ਸਵੇਰੇ 10 ਵਜੇ ਤੋਂ ਦੁਪਿਹਰ 1 ਵਜੇ, ਖੇੜੀ ਗੁੱਜਰਾਂ (ਧਰਮਸ਼ਾਲਾ) ਅਤੇ ਵਾਰਡ ਨੰ 1 ਪਿੰਡ ਘੋਲੂ ਮਾਜਰਾ ਰਵੀਦਾਸ ਮੰਦਿਰ (ਲਾਲੜੂ) ਵਿਖੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਗਾਏ ਜਾਣਗੇ। 13 ਫ਼ਰਵਰੀ ਨੂੰ ਵਾਰਡ ਨੰ 2, 3 ਅਤੇ 17 ਪਿੰਡ ਦੱਪਰ ਲੰਗਰ ਹਾਲ ਨੇੜੇ ਗੁਰੂਦੁਆਰਾ ਸਾਹਿਬ ਲਾਲੜੂ ਅਤੇ ਜੋਧਪੁਰ ਧਰਮਸ਼ਾਲਾ ਸਵੇਰੇ 10 ਤੋਂ ਦੁਪਿਹਰ 1 ਵਜੇ, ਤਸਿੰਬਲੀ (ਧਰਮਸ਼ਾਲਾ) ਅਤੇ ਫਤਿਹਪੁਰ (ਐਸ ਸੀ ਧਰਮਸ਼ਾਲਾ) ਵਿਖੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ ਕੈਂਪ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪੰਹੁਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ’ਤੇ ਨਿਬੇੜਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਘਰ-ਘਰ ਜਾ ਕੇ ਦੇਣੀਆਂ ਸ਼ੁਰੂ ਕੀਤੀਆਂ ਗਈਆਂ 43 (ਹੁਣ ਵਧ ਕੇ 45) ਸੇਵਾਵਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਕੀਤੀਆਂ ਜਾਣਗੀਆਂ ਜੋ ਕਿ 1076 ਨੰਬਰ ’ਤੇ ਕਾਲ ਕਰਕੇ ਬੁੱਕ ਕਰਵਾਈਆਂ ਜਾਂਦੀਆਂ ਹਨ। *ਇਹ ਸੇਵਾਵਾਂ ਕੈਂਪ ’ਚ ਮਿਲਣਗੀਆਂ;* ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੇ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸ਼ਾਮਲ ਹਨ। *ਇਹ ਸੇਵਾਵਾਂ ਨਹੀਂ ਮਿਲਣਗੀਆਂ;* ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਕਚਿਹਰੀਆਂ ’ਚ ਬਕਾਇਆ ਪਏ ਕੇਸ, ਸੜਕਾਂ, ਸਕੂਲਾਂ, ਡਿਸਪੈਂਸਰੀਆਂ ਆਦਿ ਦੀ ਅਪਗ੍ਰੇਡੇਸ਼ਨ ਜਾਂ ਉਸਾਰੀ, 5 ਮਰਲਾ ਪਲਾਟ ਸਕੀਮ, ਖੇਤੀਬਾੜੀ ਕਰਜ਼ਾ ਮਾਫ਼ੀ, ਸਕੂਲਾਂ, ਡਿਸਪੈਂਸਰੀਆਂ ’ਚ ਸਰਕਾਰੀ ਕਰਮਚਾਰੀਆਂ ਦੀ ਘਾਟ ਅਤੇ ਉਨ੍ਹਾਂ ਬੁਢਾਪਾ ਪੈਨਸ਼ਨ ਕੇਸਾਂ ਨੂੰ ਨਹੀਂ ਲਿਆ ਜਾਵੇਗਾ, ਜਿਹੜੇ ਲੋਕ ਪੈਨਸ਼ਨ ਲੈਣ ਦੀ ਯੋਗਤਾ ਪੂਰੀ ਨਹੀਂ ਕਰਦੇ। ਇਹਨਾਂ ਕੈਂਪਾਂ ਵਿੱਚ ਸੇਵਾਵਾਂ ਪ੍ਰਾਪਤ ਕਰਨ ਲਈ ਆਧਾਰ ਕਾਰਡ, ਵੋਟਰ ਕਾਰਡ, ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਜੇ ਕੋਈ ਸੇਵਾ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਹੈ ਤਾਂ ਉਸਦਾ ਜਨਮ ਸਰਟੀਫਿਕੇਟ ਜ਼ਰੂਰੀ ਹੈ।