ਐਸ.ਡੀ.ਐਮ ਫਾਜ਼ਿਲਕਾ ਵੱਲੋਂ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਫਾਜ਼ਿਲਕਾ 23 ਮਈ,2021
ਫਾਜ਼ਿਲਕਾ ਦੇ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਵੱਲੋਂ ਰਾਧਾ ਸੁਆਮੀ ਸਤਸੰਗ ਡੇਰਾ ਬਿਆਸ ਅਬੋਹਰ ਰੋਡ ਫਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕਿਆ ਫਾਜਿਲਕਾ ਵਿਖੇ ਚੱਲ ਰਹੇ ਕਰੋਨਾ ਵੈਕਸੀਨੇਸ਼ਨ ਕੈਂਪ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਫਾਜਿਲਕਾ ਸ੍ਰੀ ਸ਼ੀਸਪਾਲ ਸਿੰਗਲਾ ਵੀ ਹਾਜ਼ਰ ਸਨ।ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੈਪਲਿੰਗ ਅਤੇ ਵੈਕਸੀਨੇਸ਼ਨ ਲਗਾਉਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕੋਵਿਡ ਦੇ ਸ਼ੁਰੂਆਤੀ ਲੱਛਣਾਂ ਦੌਰਾਨ ਹੀ ਡਾਕਟਰੀ ਸਲਾਹ ਲਈ ਜਾਵੇ ਅਤੇ ਲੱਛਣ ਹੋਣ `ਤੇ ਟੈਸਟ ਕਰਵਾ ਲਿਆ ਜਾਵੇ ਤਾਂ ਉਦੋਂ ਹੀ ਲੋੜੀਂਦਾ ਇਲਾਜ ਲਿਆ ਜਾ ਸਕਦਾ ਹੈ ਤੇ ਬਿਮਾਰੀ ਤੋਂ ਨਿਜਾਤ ਮਿਲ ਸਕਦੀ ਹੈ।

Spread the love