ਐਸ ਡੀ ਐਮ ਵੱਲੋਂ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਲਈ ਲਗਾਏ ਕੈਂਪਾਂ ਦੀ ਅਚਨਚੇਤ ਚੈਕਿੰਗ 

ਰੂਪਨਗਰ, 4 ਨਵੰਬਰ:
ਭਾਰਤ ਚੋਣ ਕਮਿਸ਼ਨ ਤੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ 2024 ਸਬੰਧੀ ਵਿਧਾਨ ਸਭਾ ਚੋਣ ਹਲਕਾ 50 ਰੂਪਨਗਰ ਦੇ ਸਮੂਹ ਪੋਲਿੰਗ ਸਟੇਸ਼ਨਾਂ ਤੇ 04 ਨਵੰਬਰ ਨੂੰ ਸਪੈਸ਼ਲ ਕੈਂਪ ਲਗਾਏ ਗਏ। ਜਿਸ ਦੀ ਐਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਵੱਲੋਂ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਲਈ ਲਗਾਏ ਕੈਂਪਾਂ ਦੀ ਅਚਨਚੇਤ ਚੈਕਿੰਗ ਗਈ।
ਐਸ ਡੀ ਐਮ ਰੂਪਨਗਰ ਸ. ਹਰਬੰਸ ਸਿੰਘ ਰੂਪਨਗਰ ਵੱਲੋਂ ਸ਼ਹਿਰ ਦੇ ਪੋਲਿੰਗ ਸਟੇਸ਼ਨ ਨੰਬਰ 149,150,151,152 ਸਰਕਾਰੀ ਕਾਲਜ ਰੂਪਨਗਰ ਤੇ ਪੋਲਿੰਗ ਸਟੇਸ਼ਨ ਨੰਬਰ 153,154,155,156 ਸਰਕਾਰੀ ਆਈ ਟੀ ਆਈ ਲੜਕੀਆਂ ਰੂਪਨਗਰ ਵਿਖੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਸਾਰੇ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਸਨ ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਆਮ ਜਨਤਾ ਵਲੋ ਕਾਫੀ ਦਿਲਚਸਪੀ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਬੂਥ ਲੈਵਲ ਅਫਸਰਾ ਵਲੋ ਨਵੀਆਂ ਵੋਟਾਂ ਬਣਾਉਣ ਫਾਰਮ ਨੰਬਰ 6, ਵੋਟਾ ਕਟਵਾਉਣ ਸਬੰਧੀ  ਫਾਰਮ ਨੰਬਰ 7 ਇਤਰਾਜ਼ ਪ੍ਰਾਪਤ ਕੀਤੇ ਗਏ ਅਤੇ ਫਾਰਮ ਨੰਬਰ 8 ਰਾਹੀਂ ਵੋਟਾਂ ਦੀ ਸੁਧਾਈ  ਦਾ ਕੰਮ ਮੁਕੰਮਲ ਕੀਤਾ ਜਾ ਰਿਹਾ ਹੈ।