ਐਸ.ਡੀ.ਐਮ. ਸੂਬਾ ਸਿੰਘ ਵੱਲੋਂ ਵੈਕਸੀਨੇਸ਼ਨ ਅਤੇ ਸੈਂਪਲਿੰਗ ਸੈਂਟਰਾਂ ਦਾ ਕੀਤਾ ਦੌਰਾ

ਲੋਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਕੀਤਾ ਜਾਗਰੂਕ
ਜਲਾਲਾਬਾਦ, ਫਾਜ਼ਿਲਕਾ, 27 ਮਈ 2021
ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਾਇਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਜਲਾਲਾਬਾਦ ਸ. ਸੂਬਾ ਸਿੰਘ ਵੱਲੋਂ ਵੈਕਸੀਨੇਸ਼ਨ ਅਤੇ ਸੈਂਪਲਿੰਗ ਸੈਂਟਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੈਂਟਰਾਂ `ਤੇ ਜਾ ਕੇ ਸਥਿਤੀ ਦਾ ਜਾਇਜਾ ਲਿਆ ਤਾਂ ਜ਼ੋ ਕਿਸੇ ਨੂੰ ਕੋਈ ਮੁਸ਼ਕਲ ਨਾ ਪੇਸ਼ ਆਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੈਸਟ ਅਤੇ ਵੈਕਸੀਨੇਸ਼ਨ ਕਰਵਾਉਣ ਆਉਣ ਸਮੇਂ ਮਾਸਕ ਜ਼ਰੂਰ ਲਗਾਇਆ ਜਾਵੇ ਅਤੇ ਸੈਂਟਰਾਂ `ਤੇ ਵੀ ਸੋਸ਼ਲ ਡਿਸਟੈਂਸਿੰਗ ਬਣਾ ਕੇ ਰੱਖੀ ਜਾਵੇ।
ਐਸ.ਡੀ.ਐਮ. ਜਲਾਲਾਬਾਦ ਸ. ਸੂਬਾ ਸਿੰਘ ਨੇ ਪਿੰਡ ਫਲਿਆਂ ਵਾਲੀ, ਢਾਬ ਖੁਸ਼ਹਾਲ ਜ਼ੋਈ, ਵੈਰੋ ਕੇ ਅਤੇ ਰਾਧਾ ਸਵਾਮੀ ਸਤੰਸਗ ਘਰ ਆਦਿ ਸੈਂਟਰਾਂ ਦਾ ਦੌਰਾ ਕੀਤਾ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਵੈਕਸੀਨ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਟੈਸਟ ਕਰਵਾਉਣ ਜਾਂ ਵੈਕਸੀਨ ਲਗਵਾਉਣ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਸੈਂਪਲ ਦੇਣ ਤੋਂ ਮਗਰੋਂ ਆਪਣੇ ਆਪ ਨੂੰ ਪਰਿਵਾਰਕ ਮੈਂਬਰਾਂ ਤੋਂ ਨਤੀਜਾ ਆਉਣ ਤੱਕ ਦੂਰ ਰੱਖਿਆ ਜਾਵੇ ਤਾਂ ਜ਼ੋ ਕਰੋਨਾ ਦਾ ਪ੍ਰਸਾਰ ਨਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਵੀ ਧਿਆਨ ਰੱਖਣ ਕਿ ਕਿਸੇ ਨੂੰ ਕੋਈ ਲੱਛਣ ਤਾਂ ਨਹੀਂ ਜੇਕਰ ਲੱਛਣ ਨਜਰ ਆਉਂਦੇ ਹਨ ਤਾਂ ਉਸਨੂੰ ਜਲਦ ਤੋਂ ਜਲਦ ਟੈਸਟ ਕਰਵਾਉਦ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਸੈਂਟਰਾਂ `ਤੇ ਮੌਜੂਦ ਲੋਕਾਂ ਨੂੰ ਵੀ ਜਾਗਰੂਕ ਕਰਦਿਆਂ ਕਿਹਾ ਕਿ ਮਾਸਕ ਲਾਜ਼ਮੀ ਪਾਇਆ ਜਾਵੇ, 2 ਗਜ਼ ਦੀ ਦੂਰੀ ਬਰਕਰਾਰ ਰਖੀ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਕੰਮ ਤੋਂ ਬਾਹਰ ਨਾ ਨਿਕਲਿਆ ਜਾਵੇ ਅਤੇ ਭੀੜ ਵਾਲੀ ਜਗ੍ਹਾਂ ਤੇ ਜਾਣ ਤੋਂ ਗਰੇਜ਼ ਕੀਤਾ ਜਾਵ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਲਾਜਮੀ ਬਣਾਈ ਜਾਵੇ।

Spread the love