ਬਰਨਾਲਾ, 12 ਸਤੰਬਰ 2021
ਐਸ.ਬੀ.ਆਈ ਆਰਸੈਟੀ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਆਪਣੇ ਪੈਰ੍ਹਾਂ ਤੇ ਖੜ੍ਹੇ ਹੋ ਕੋ ਆਪਣਾ ਸਵੈਂ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਤਰ੍ਹਾਂ ਦੇ ਕੋਰਸ ਕਰਵਾਏ ਜਾਂਦੇ ਹਨ। ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 10 ਦਿਨਾਂ ਦਾ ਅਚਾਰ, ਪਾਪੜ ਅਤੇ ਮਸਾਲਾ ਪਾਊਡਰ ਮੇਕਿੰਗ ਦਾ ਕੋਰਸ ਪੂਰਾ ਕੀਤਾ ਗਿਆ ।
ਇਸ ਸਮਾਰੋਹ ਵਿੱਚ ਡਾਇਰੈਕਟਰ ਧਰਮਪਾਲ ਬਾਂਸਲ ਆਰਸੈਟੀ ਬਰਨਾਲਾ ਅਤੇ ਸਟੇਟ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਸਿਖਿਆਰਥੀਆਂ ਨੂੰ ਸਵੈਂ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਸਾਰੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੀ ਵੰਡੇ ਗਏ।