ਕਰੋਨਾ ਜੰਗ ਨੂੰ ਹਰਾਉਣ ਲਈ ਸੈਂਪਲਿੰਗ ਤੇ ਵੈਕਸੀਨੇਸ਼ਨ ਹਰ ਵਿਅਕਤੀ ਲਈ ਲਾਜ਼ਮੀ – ਐੱਸ.ਡੀ.ਐੱਮ. ਬਟਾਲਾ

ਬਟਾਲਾਾ, 14 ਜੂਨ 2021
ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਸਮੂਹ ਸਬ-ਡਵੀਜ਼ਨ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਲਾਜ਼ਮੀ ਤੌਰ ’ਤੇ ਕਰਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਬ ਡਵੀਜਨ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ।ਉਨਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਹਰ ਹੀਲੇ ਜ਼ਰੂਰੀ ਹੈ।
ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਜਿਸ ਕਿਸੇ ਨੂੰ ਵੀ ਖਾਂਸੀ, ਜੁਕਾਮ, ਬੁਖਾਰ, ਬਦਨ ਦਰਦ ਆਦਿ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਰੰਤ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸ਼ੁਰੂਆਤੀ ਦੌਰ ਵਿਚ ਹੀ ਟੈਸਟ ਕਰਵਾਉਣ ਨਾਲ ਬਿਮਾਰੀ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕਦਾ ਹੈ ਤੇ ਇਲਾਜ ਲਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੈਂਪਲਿੰਗ ਤੇ ਵੈਕਸੀਨੇਸ਼ਨ ਸਬੰਧੀ ਵਿਸ਼ੇਸ਼ ਕੈਂਪ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਉਨਾਂ ਕਿਹਾ ਕਿ ਲੋਕਾਂ ਵੱਲੋਂ ਕੈਂਪਾਂ ਵਿਚ ਭਾਰੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨਾਂ ਕਿਹਾ ਕਿ ਪੜਾਅ ਵਾਰ ਵੈਕਸੀਨੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਉਨਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਖਿਲਾਫ ਜੰਗ ਨੂੰ ਹਰਾਇਆ ਜਾ ਸਕਦਾ ਹੈ।

Spread the love