ਕਰੋਨਾ ਦੀ ਟੈਸਟਿੰਗ ਕਰਾਉਣ ਤੋਂ ਘਬਰਾਇਆ ਨਾ ਜਾਵੇ: ਡਿਪਟੀ ਕਮਿਸ਼ਨਰ

DC Barnala

*ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲੱਗਿਆ ਕਰੋਨਾ ਟੈਸਟਿੰਗ ਕੈਂਪ
*135 ਤੋਂ ਵੱਧ ਮੁਲਾਜ਼ਮਾਂ ਨੇ ਕਰਵਾਏ ਆਪਣੇ ਟੈਸਟ
ਬਰਨਾਲਾ, 26 ਅਗਸਤ
ਕਰੋਨਾ ਵਾਇਰਸ ਤੋਂ ਬਚਾਅ ਲਈ ਇਹਤਿਆਤ ਵਰਤਣ ਦੇ ਨਾਲ ਨਾਲ ਜ਼ਰੂਰਤ ਮਹਿਸੂਸ ਹੋਣ ’ਤੇ ਟੈਸਟ ਕਰਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਕਰੋਨਾ ਵਾਇਰਸ ਦਾ ਟੈਸਟ ਕਰਾਉਣਾ ਇਸ ਬਿਮਾਰੀ ਤੋਂ ਬਚਾਅ ਲਈ ਬੇਹੱਦ ਜ਼ਰੂਰੀ ਹੈ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟੈਸਟਿੰਗ ਪ੍ਰਕਿਰਿਆ ਸਬੰਧੀ ਲੋਕਾਂ ਦਾ ਡਰ ਖਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਿਹਤ ਵਿਭਾਗ ਦੀ ਤਿੰਨ ਮੈਂਬਰੀ ਟੀਮ ਵੱਲੋਂ ਕਰੋਨਾ ਵਾਇਰਸ ਦੇ ਟੈਸਟ ਕਰਨ ਲਈ ਕੈਂਪ ਲਾਇਆ ਗਿਆ, ਜਿਸ ਵਿਚ ਵੱਖ ਵੱਖ ਵਿÎਭਾਗਾਂ ਦੇ ਲਗਭਗ 138 ਮੁਲਾਜ਼ਮਾਂ ਵੱਲੋਂ ਆਪਣੇ ਟੈਸਟ ਕਰਾਏ ਗਏ ਹਨ ਅਤੇ ਹੁਣ ਤੱਕ ਆਈਆਂ ਰਿਪੋਰਟਾਂ ਨੈਗੇਟਿਵ ਹਨ।
ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹ ਖੁਦ ਵੀ ਆਪਣਾ ਕਰੋਨਾ ਟੈਸਟ ਕਰਵਾ ਚੁੱਕੇ ਹਨ। ਕਰੋਨਾ ਵਾਇਰਸ ਦਾ ਟੈਸਟ ਕਰਵਾਉਣ ਦੀ ਪ੍ਰਕਿਰਿਆ ਬਿਲਕੁਲ ਵੀ ਤਕਲੀਫਦੇਹ ਨਹੀਂ ਹੈ ਅਤੇ ਇਹ ਟੈਸਟ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਟੈਸਟ ਕਰਵਾਉਣ ਤੋਂ ਬਿਲਕੁਲ ਨਾ ਘਬਰਾਇਆ ਜਾਵੇ, ਸਗੋਂ ਸਮੇਂ ਸਿਰ ਟੈਸਟ ਕਰਵਾ ਕੇ ਆਪਣੀ ਅਤੇ ਆਪਣੇ ਪਰਿਵਾਰ ਦਾ ਬਚਾਅ ਕੀਤਾ ਜਾਵੇ, ਕਿਉਂਕਿ ਕਈ ਕੇਸਾਂ ਵਿਚ ਸਮੇਂ ਸਿਰ ਟੈਸਟ ਨਾ ਕਰਾਉਣ ਕਾਰਨ ਮਰੀਜ਼ ਦੀ ਹਾਲਤ ਵਿਗੜ ਜਾਂਦੀ ਹੈ। ਇਸ ਲਈ ਜਿੱੱਥੇ ਜ਼ਰੂਰੀ ਇਹਤਿਆਤਾਂ ਜਿਵੇਂ ਮਾਸਕ ਪਾਉਣ, ਸਮਾਜਿਕ ਦੂਰੀ ਤੇ ਵਾਰ ਵਾਰ ਹੱਥ ਧੋਣ ਦਾ ਖਿਆਲ ਰੱਖਣਾ ਹੈ, ਉਥੇ ਟੈਸਟ ਵੀ ਜ਼ਰੂਰ ਕਰਾਇਆ ਜਾਵੇ।
ਬੌਕਸ ਲਈ ਪ੍ਰਸਤਾਵਿਤ
ਸਬਜ਼ੀ ਮੰਡੀ ਵਿਚ ਕੀਤੀ ਚੈਕਿੰਗ ਅਤੇ ਵੰਡੇ ਮਾਸਕ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੁਕਾਨਦਾਰਾਂ ਦੇ ਮਾਸਕ ਪਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸਡੀਐਮ ਵਰਜੀਤ ਵਾਲੀਆ ਦੀ ਅਗਵਾਈ ਵਿਚ ਜਿੱਥੇ ਅੱਜ ਸਬਜ਼ੀ ਮੰਡੀ ਵਿਚ ਚੈਕਿੰਗ ਕੀਤੀ ਗਈ, ਉਥੇ ਰੇਹੜੀ, ਫੜੀ ਵਾਲਿਆਂ ਨੂੰ ਮਾਸਕ ਵੀ ਵੰਡੇ ਗਏ ਤਾਂ ਜੋ ਉਹ ਮਾਸਕ ਪਾਉਣਾ ਯਕੀਨੀ ਬਣਾਉਣ।

Spread the love