ਫਾਜ਼ਿਲਕਾ, 9 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਹਸਪਤਾਲ ਅਤੇ ਆਰਮੀ ਕੈਂਟ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।ਇਹ ਜਾਣਕਾਰੀੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਵੱਲੋਂ ਦਿੱਤੀ ਗਈ
ਸ੍ਰੀ ਗੋਇਲ ਵੱਲੋਂ ਹੋਰਨਾਂ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨੇਸ਼ਨ ਲਗਵਾਈ ਜਾਵੇ ਅਤੇ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਯੋਗਦਾਨ ਪਾਈਏ।ਉਨ੍ਹਾਂ ਦੱਸਿਆ ਕਿ ਟੀਮਾ ਵੱਲੋਂ ਵੈਕਸੀਨ ਲਗਵਾਉਣ ਆਉਣ ਵਾਲੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਕਿ ਕਰੋਨਾ ਵਾਇਰਸ ਤੋਂ ਬਚਣ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣਾ, ਹੱਥਾਂ ਨੂੰ ਵਾਰ-ਵਾਰ ਧੋਤਾ ਜਾਵੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਈ ਜਾਵੇ।