ਕਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਜ਼ਿਲੇ੍ਹ ਅੰਦਰ ਵੱਖ-ਵੱਖ ਥਾਵਾਂ ਤੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਗਏ-ਐਸ.ਡੀ.ਐਮ

ਫਾਜ਼ਿਲਕਾ, 11 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ `ਤੇ ਟੈਸਟਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ।
ਐਸ.ਡੀ.ਐਮ ਸ੍ਰੀ ਗੋਇਲ ਨੇ ਕਿਹਾ ਕਿ ਅੱਜ ਮੌਜਮ, ਡਬਵਾਲਾ ਕਲਾਂ, ਜੰਡਵਾਲਾ ਖਰਤਾ, ਝੋਟਿਆ ਵਾਲੀ, ਬਹਿਕ ਖਾਸ, ਫਾਜ਼ਿਲਕਾ ਸਿਵਲ ਹਸਪਤਾਲ ਵਿਖੇ ਸੈਂਪਲਿੰਗ ਕੈਂਪ ਲਗਾਇਆ ਅਤੇ ਸਰਕਾਰੀ ਸੀਨੀਅਰ ਸਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਅਤੇ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਵੈਕਸੀਲੇਸ਼ਨ ਕੈਂਪ ਲਗਾਇਆ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ ਤੇ ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਕਾਰਗਰ ਸਿੱਧ ਹੋ ਰਹੀ ਹੈ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕੈਂਪ ਲਗਾਉਣ ਦਾ ਮੰਤਵ ਕਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਹੋਣ ਨਾਲ ਇਸ ਦਾ ਫੈਲਾਅ ਰੁਕ ਜਾਂਦਾ ਹੈ ਤੇ ਇਸ ਦਾ ਖਤਰਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ ਉਥੇ ਵੈਕਸੀਨੇਸ਼ਨ ਵੀ ਬਹੁਤ ਲਾਜਮੀ ਹੈ।

Spread the love