ਜ਼ਿਲੇ੍ਹ ਅੰਦਰ ਲਗਾਏ ਜਾ ਰਹੇ ਹਨ ਵੈਕਸੀਨੇਸ਼ਨ ਕੈਂਪ
ਫਾਜ਼ਿਲਕਾ, 5 ਜੂਨ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਜ਼ਿਲੇ੍ਹ ਦੀਆਂ ਵੱਖ-ਵੱਖ ਥਾਵਾਂ `ਤੇ ਟੈਸਟਿੰਗ ਅਤੇ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ।
ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕੈਂਪ ਲਗਾਉਣ ਦਾ ਮੰਤਵ ਕਰੋਨਾ ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਹੋਣ ਨਾਲ ਇਸ ਦਾ ਫੈਲਾਅ ਰੁਕ ਜਾਂਦਾ ਹੈ ਤੇ ਇਸ ਦਾ ਖਤਰਾ ਵੀ ਘੱਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਸਮੇਂ ਸਿਰ ਟੈਸਟਿੰਗ ਜ਼ਰੂਰੀ ਹੈ ਉਥੇ ਵੈਕਸੀਨੇਸ਼ਨ ਵੀ ਬਹੁਤ ਲਾਜਮੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪੜਾਅ ਵਾਰ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਕਾਰਗਰ ਸਿੱਧ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਫਾਜ਼ਿਲਕਾ ਵਿਖੇ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਸ ਕਿਸੇ ਵਿਅਕਤੀ ਨੂੰ ਵੀ ਲੱਛਣ ਨਜਰ ਆਉਂਦੇ ਹਨ ਉਸ ਨੂੰ ਸਿਹਤ ਕੇਂਦਰ ਵਿਖੇ ਜਾ ਕੇ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤੇ ਟੈਸਟ ਕਰਵਾਉਣ ਤੋਂ ਲੈ ਕੇ ਨਤੀਜਾ ਆਉਣ ਤੱਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਹੋਰ ਮੈਂਬਰ ਕਰੋਨਾ ਦੀ ਚਪੇਟ ਵਿਚ ਨਾ ਆ ਸਕਣ।ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਨੂੰ ਸਾਵਧਾਨੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ।