ਕਰੋਨਾ ਨੂੰ ਹਰਾਉਣ ਲਈ ਹਰੇਕ ਵਿਅਕਤੀ ਕਰਵਾਏ ਟੀਕਾਕਰਨ-ਐਸ.ਡੀ.ਐਮ

ਫਾਜ਼ਿਲਕਾ, 05 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ `ਤੇ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਸਬ ਡਿਵੀਜ਼ਨ ਫਾਜ਼ਿਲਕਾ ਅੰਦਰ ਸੈਂਪਲਿੰਗ ਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਸਮੇਂ ਸਿਰ ਸੈਂਪਲਿੰਗ ਤੇ ਵੈਕਸੀਨੇਸ਼ਨ ਬਹੁਤ ਹੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਕਰੋਨਾਂ ਦੇ ਕੇਸਾਂ ਵਿਚ ਭਾਵੇਂ ਕਮੀ ਆਈ ਹੈ ਪਰ ਸਾਵਧਾਨੀਆਂ ਦੀ ਪਾਲਣਾ ਕਰਨਾ ਜ਼ਰੂਰੀ ਹੈ।
ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਬਸਤੀ ਹਜ਼ੂਰ ਸਿੰਘ ਤਖਤ ਵਾਲਾ ਮੰਦਰ ਅਤੇ ਢਾਣੀ ਕੇਹਰ ਸਿੰਘ ਵਿਖੇ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਬਹਿਕ ਖਾਸ, ਡੱਬਵਾਲਾ ਕਲਾਂ, ਕੰਧਵਾਲਾ ਹਾਜ਼ਰ ਖਾਂ ਵਿਖੇ ਲੋਕਾਂ ਦੇ ਕਰੋਨਾ ਟੈਸਟ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਨਾਲ ਹੀ ਇਸ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਹਰ ਵਿਅਕਤੀ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੜਾਅ ਵਾਰ ਵੈਕਸੀਨੇਸ਼ਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਦੀ ਪਾਲਣਾ ਕਰਕੇ ਅਤੇ ਵੈਕਸੀਨੇਸ਼ਨ ਲਗਵਾ ਕੇ ਕਰੋਨਾ ਨੂੰ ਹਰਾਇਆ ਜਾ ਸਕਦਾ ਹੈ।

Spread the love