ਕਰੋਨਾ ਵਿਰੁੱਧ ਜਾਗਰੂਕਤਾ ਕੁਇਜ਼, 15 ਹਜ਼ਾਰ ਵਿਦਿਆਰਥੀਆਂ ਨੇ ਲਿਆ ਹਿੱਸਾ

ਡਿਪਟੀ ਕਮਿਸ਼ਨਰ ਵੱਲੋਂ ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਕੋਵਿਡ ਵਿਰੁੱਧ ਜਾਗਰੂਕਤਾ ’ਚ ਨੌਜਵਾਨਾਂ/ ਵਿਦਿਆਰਥੀਆਂ ਦੀ ਭੂਮਿਕਾ ਅਹਿਮ: ਤੇਜ ਪ੍ਰਤਾਪ ਸਿੰਘ ਫੂਲਕਾ
ਬਰਨਾਲਾ, 1 ਜੂਨ 2021
ਕਰੋਨਾ ਮਹਾਮਾਰੀ ਵਿਰੁੱਧ ਮਿਸ਼ਨ ਫਤਹਿ ਕਰਨ ਲਈ ਨੌਜਵਾਨ ਵਰਗ ਅਤੇ ਵਿਦਿਆਰਥੀਆਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਮਾਪਿਆਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਸੁਚੇਤ ਕਰ ਸਕਣ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਰੋਨਾ ਮਹਾਮਾਰੀ ਵਿਰੁੱਧ ਜਾਗਰੂਕਤਾ ਕੁਇਜ਼ ’ਚ ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਮੌਕੇ ਕੀਤਾ। ਉਨਾਂ ਦੱਸਿਆ ਕਿ ਕਰੋਨਾ ਮਹਾਮਾਰੀ ਵਿਰੁੱਧ ਵਿਆਪਕ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਬਰਨਾਲਾ ਰਾਹੀਂ 17 ਮਈ ਤੋਂ 21 ਮਈ ਤੱਕ ਆਨਲਾਈਨ ਕੁਈਜ਼ ਕਰਵਾਈ ਗਈ ਸੀ। ਇਸ ਮੁਕਾਬਲੇ ਨੂੰ ਭਰਵਾਂ ਹੁੰਗਾਰਾ ਦਿੰਦੇ ਹੋਏ 115 ਸਕੂਲਾਂ ਦੇ 15,223 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨਾਂ ਵਿਚੋਂ 4619 ਵਿਦਿਆਰਥੀਆਂ ਨੇ ਪੂਰੇ ਅੰਕ ਪ੍ਰਾਪਤ ਕੀਤੇ।
ਇਸ ਮੌਕੇ ਉਨਾਂ ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ, ਜੋ ਇਸ ਮਹਾਮਾਰੀ ਵਿਰੁੱਧ ਜਾਗਰੂਕਤਾ ਫੈਲਾਉਣ ਵਿਚ ਆਪਣਾ ਯੋਗਦਾਨ ਪਾ ਰਹੇ ਹਨ।
ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਬਰਨਾਲਾ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਜਿਹੜੇ ਵਿਦਿਆਰਥੀਆਂ ਨੇ ਪਹਿਲੀਆਂ 10 ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ, ਉਨਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਦਾ ਹਰਮਨਪ੍ਰੀਤ ਸਿੰਘ ਤੇ ਜਸਪ੍ਰੀਤ ਸਿੰਘ, ਸਰਕਾਰੀ ਹਾਈ ਸਕੂਲ ਮੌੜਾਂ ਤੋਂ ਕੋਮਲਪ੍ਰੀਤ ਕੌਰ, ਰਜਿੰਦਰ ਸਿੰਘ, ਗਗਨਦੀਪ ਕੌਰ, ਇਕਬਾਲ ਸਿੰਘ, ਗਗਨਦੀਪ ਕੌਰ, ਧਰਮਿੰਦਰ ਸਿੰਘ, ਜਸਪ੍ਰੀਤ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਦੁੱਨਾ ਤੋਂ ਅਮਿੰ੍ਰਤਪ੍ਰੀਤ ਕੌਰ ਸ਼ਾਮਲ ਹਨ, ਜਿਨਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਕੀਤਾ ਗਿਆ।

 

Spread the love