ਕਿ੍ਰਸ਼ੀ ਵਿਗਿਆਨ ਕੇਂਦਰ ਵਿਖੇ ਪੋਲਟਰੀ ਫਾਰਮਿੰਗ ਸਬੰਧੀ ਕਿੱਤਾ ਮੁਖੀ ਸਿਖਲਾਈ ਅੱਜ ਤੋਂ

ਨਵਾਂਸ਼ਹਿਰ, 2 ਸਤੰਬਰ 2021 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਰਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ਪੋਲਟਰੀ ਫਾਰਮਿੰਗ ਸਬੰਧੀ ਕਿੱਤਾ ਮੁਖੀ ਸਿਖਲਾਈ 3 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ, ਜੋ ਕਿ 9 ਸਤੰਬਰ ਤੱਕ ਚੱਲੇਗੀ। ਇਹ ਜਾਣਕਾਰੀ ਦਿੰਦਿਆਂ ਕਿ੍ਰਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਮੁਰਗੀਆਂ ਦੀਆਂ ਨਸਲਾਂ, ਨਸਲਕਸ਼ੀ, ਮੁਰਗੀਆਂ ਦੀ ਖ਼ੁਰਾਕ, ਮੁਰਗੀ ਫਾਰਮ ਦਾ ਪ੍ਰਬੰਧ, ਆਂਡੇ ਦੇਣ ਵਾਲੇ ਮੁਰਗੀਆਂ ਅਤੇ ਬਰਾਇਲਰ ਫਾਰਮਿੰਗ ਬਾਰੇ ਜਾਣਕਾਰੀ ਦੇ ਨਾਲ-ਨਾਲ ਮੁਰਗੀਆਂ ਦੀਆਂ ਪ੍ਰਮੁੱਖ ਬਿਮਾਰੀਆਂ, ਉਨਾਂ ਦੀ ਰੋਕਥਾਮ, ਇਲਾਜ ਅਤੇ ਮੁਰਗੀ ਫਾਰਮ ਦੀ ਆਰਥਿਕਤਾ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨਾਂ ਦੱਸਿਆ ਕਿ ਇਸੇ ਤਰਾਂ ਕੇਂਦਰ ਵਿਚ 3 ਸਤੰਬਰ ਤੋਂ ਹੀ ਸਰਦੀ ਰੁੱਤ ਦੀਆਂ ਸਬਜ਼ੀਆਂ ਦੀ ਪਨੀਰੀ ਲਗਾਉਣ ਅਤੇ ਕਾਸ਼ਤ ਸਬੰਧੀ ਸਿਖਲਾਈ ਵੀ ਲਗਾਈ ਜਾ ਰਹੀ ਹੈ, ਜਿਸ ਦੌਰਾਨ ਸਰਦੀ ਰੁੱਤੀ ਦੀਆਂ ਸਬਜ਼ੀਆਂ ਦੀ ਕਾਸ਼ਤ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਮਿਤੀ 3 ਸਤੰਬਰ 2021 ਨੂੰ ਸਵੇਰੇ 10 ਵਜੇ ਆਪਣੇ ਆਧਾਰ ਕਾਰਡ ਦੀ ਫੋਟੋ ਕਾਪੀ ਅਤੇ ਆਪਣੀ ਪਾਸਪੋਰਟ ਸਾਈਜ਼ ਦੀ ਫੋਟੋ ਸਮੇਤ ਕਿ੍ਰਸ਼ੀ ਵਿਗਿਆਨ ਕੇਂਦਰ ਲੰਗੜੋਆ ਪਹੁੰਚ ਕੇ ਸਿਖਲਾਈ ਵਿਚ ਸ਼ਾਮਲ ਹੋ ਸਕਦੇ ਹਨ।

Spread the love