ਕਿੱਕ ਬਾਕਸਿੰਗ ਵਿੱਚ ਛਾਏ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ  

ਕਿੱਕ ਬਾਕਸਿੰਗ ਵਿੱਚ ਛਾਏ ਜ਼ਿਲ੍ਹਾ ਬਰਨਾਲਾ ਦੇ ਖਿਡਾਰੀ  
—ਉਮਰ ਵਰਗ 14 ਅਤੇ 17 ਵਿੱਚ 4 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਤੇ 8 ਕਾਂਸੀ ਦੇ ਤਗ਼ਮੇ ਜ਼ਿਲ੍ਹੇ ਦੀ ਝੋਲੀ ਪਾਏ
ਬਰਨਾਲਾ, 20 ਅਕਤੂਬਰ
ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲੇ ਜਾਰੀ ਹਨ। ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦੌਰਾਨ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਸੰਗਰੂਰ ਵਿੱਚ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਉਮਰ ਵਰਗ 14 ਤੇ ਉਮਰ ਵਰਗ 17 ਵਿੱਚ ਕੁੱਲ 14 ਤਗ਼ਮੇ ਜਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿੱਕ ਬਾਕਸਿੰਗ ਕੋਚ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕਿੱਕ ਬਾਕਸਿੰਗ ਦੇ ਉਮਰ ਵਰਗ 14 ਵਿਚ ਨਵਨੀਤ ਕੌਰ ਪੁੱਤਰੀ ਗੁਲਾਬ ਸਿੰਘ ਨੇ ਸੋਨ ਤਗ਼ਮਾ ਹਾਸਲ ਕੀਤਾ ਹੈ। ਦਲਜੀਤ ਕੌਰ ਪੁੱਤਰੀ ਕੁਲਦੀਪ ਸਿੰਘ, ਕੋਮਲਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ, ਏਕਮਵੀਰ ਸਿੰਘ ਪੁੱਤਰ ਜਸਕਰਨ ਸਿੰਘ ਤੇ ਜਸਪ੍ਰੀਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ।
ਉਮਰ ਵਰਗ 17 ਵਿੱਚ ਰਜਨੀ ਪੁੱਤਰੀ ਕੁਲਦੀਪ ਸਿੰਘ, ਅਰਸ਼ਪ੍ਰੀਤ ਸ਼ਰਮਾ ਪੁੱਤਰ ਮਨਜੀਤ ਚੰਦ ਤੇ ਪ੍ਰਦੀਪ ਕੌਰ ਪੁੱਤਰੀ ਬਲਵੀਰ ਸਿੰਘ ਨੇ ਸੋਨ ਤਗ਼ਮਾ ਹਾਸਲ ਕੀਤਾ ਹੈ। ਅਨੁਰੀਤ ਕੌਰ ਪੁੱਤਰੀ ਕੁਲਦੀਪ ਸਿੰਘ ਤੇ ਹਰਪਿੰਦਰ ਸਿੰਘ ਪੁੱਤਰ ਬੂਟਾ ਸਿੰਘ ਨੇ ਸਿਲਵਰ ਮੈਡਲ ਹਾਸਲ ਕੀਤੇ ਹਨ। ਇਸ ਤੋਂ ਇਲਾਵਾ ਸੁਪ੍ਰੀਤ ਕੌਰ ਪੁੱਤਰੀ ਸ਼ਮਿੰਦਰ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਤੇ ਮਨਪ੍ਰੀਤ ਕੌਰ ਪੁੱਤਰੀ ਗੁਰਜੰਟ ਸਿੰਘ ਤੇ ਸੁਮੀਰ ਗਰਗ ਪੁੱਤਰ ਰਵੀ ਗਰਗ ਨੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਉਨ੍ਹਾਂ ਤਗ਼ਮਾ ਜੇਤੂਆਂ ਨੂੰ ਮੁਬਾਰਕਬਾਦ ਦਿੱਤੀ।