ਕੈਂਪ ਕੋਰਟ ਚ ਹੋਇਆ 14 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ 15 ਜੂਨ 2021 ਸ੍ਰੀ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਰਹਿਨੁਮਾਈ ਹੇਠ; ਸ਼੍ਰੀ ਪੁਸ਼ਪਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਨੂੰ ਕੈਂਪ ਕੋਰਟ ਦਾ ਆਯੋਜਨ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਖੇ ਕੀਤਾ ਗਿਆ। ਇਸ ਕੈਂਪ ਕੋਰਟ ਦੋਰਾਨ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਦੇ ਛੋਟੇ ਕੇਸਾਂ ਨੂੰ ਸੁਣਵਾਈ ਲਈ ਰਖੀਆ ਗਿਆ ਅਤੇ 14 ਕੇਸਾਂ ਦਾ ਨਿਪਟਾਰਾ ਮੌਕੇ ਪਰ ਕੀਤਾ ਗਿਆ। ਕੇਂਦਰੀ ਜੇਲ ਡਿਪਟੀ ਸੁਪਰਡੇਂਟ ਸ਼੍ਰੀ ਹੇਮੰਤ ਸ਼ਰਮਾ ਵੱਲੋਂ ਹਰ ਸੰਭਵ ਸਹਿਯੋਗ ਦਿਤਾ ਗਿਆ। ਇਸ ਦੌਰਾਣ ਕਾਨੂੰਨੀ ਸੇਵਾਵਾਂ ਦੇ ਵਕੀਲ ਸ਼੍ਰੀ ਅਮਨਦੀਪ ਸਿੰਘ ਬਾਜਵਾ ਅਤੇ ਸਰਕਾਰੀ ਵਕੀਲ ਸ੍ਰੀ ਰਕੇਸ਼ ਕੁਮਾਰ ਸੋਨੀ ਵੀ ਮੌਜੁਦ ਸਨ ਅਤੇ ਕੈਂਪ ਕੋਰਟ ਦੀ ਕਾਰਵਾਈ ਵਿੱਚ ਯੋਗਦਾਨ ਪਾਇਆ।
ਇਸ ਦੋਰਾਣ ਸ਼੍ਰੀ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਵੱਲੋ ਲੋਕਾਂ ਨੂੰ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਦੇ ਮਹੱਤਵ ਤੋ ਜਾਣੂ ਕਰਵਾਉਣ ਲਈ ਹੇਠ ਲਿਖਿਆ ਸੰਦੇਸ਼ ਵੀ ਦਿੱਤਾ ਗਿਆ। ਇਸ ਤੋਂ ਬਾਅਦ ਸ੍ਰੀ ਪੁਸ਼ਪਿੰਦਰ ਸਿੰਘ, ਜੱਜ ਸਾਹਿਬਾਨ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਅਤੇ ਉਹਨਾਂ ਦਿਆਂ ਮੁਸ਼ਕੀਲਾਂ ਵੀ ਸੁਣੀਆ ਅਤੇ ਜੇਲ ਪ੍ਰਬੰਧਕਾ ਨੂੰ ਜਰੁਰੀ ਨਿਰਦੇਸ਼ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਜਿਨ੍ਹਾ ਹਵਾਲਾਤੀਆਂ ਜੋ ਕੀ ਛੋਟੇ ਕੇਸਾ ਵਿੱਚ ਜੇਲ ਅੰਦਰ ਹਨ ਅਤੇ ਕੇਸ ਕਾਫੀ ਸਮੇਂ ਤੋਂ ਲੰਭੀਤ ਪਏ ਹਨ, ਉਹਨਾਂ ਨੂੰ ਵੀ ਆਪਣੇ ਕੇਸ ਕੇਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਅਤੇ ਆਪਣੀਆਂ ਦਰਖਾਸਤਾ ਦੇਣ ਲਈ ਕਿਹਾ ਗਿਆ ਤਾਂ ਜੋ ਅਗਲੇ ਕੈਂਪ ਕੋਰਟ ਵਿੱਚ ਉਹਨਾ ਦੇ ਕੇਸ ਵੀ ਸੁਣੇ ਜਾਣਗੇ।
ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ ਸਮੇਂ ਸਿਰ ਲੋਕ ਅਦਾਲਤਾ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾ, ਬੱਚਿਆ, ਹਵਾਲਾਤੀਆਂ, ਕੇਦੀਆਂ ਅੇਤ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ, ਜਿਵੇ ਅਦਾਲਤਾਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੁੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ। ਉਕਤ ਸੇਵਾਵਾਂ ਜਿਲ੍ਹਾ ਕਾਨੁੰਨੀ ਸੇਵਾਵਾਂ ਵੱਲੋਂ ਮੁਫਤ ਪ੍ਰਦਾਨ ਕੀਤੀਆ ਜਾਦੀਆਂ ਹਨ।

 

Spread the love