ਅੰਮ੍ਰਿਤਸਰ, 30 ਜੂਨ 2021
ਕੈਪਟਨ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਦੇ ਲੋਕਾਂ ਲਈ ਨਵੀਂਆਂ ਸਕੀਮਾਂ ਸ਼ੁਰੂ ਕੀਤੀਆਂ ਹਨ ਜਿਸ ਸਬੰਧੀ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਵਾਈ ਜਾਵੇਗੀ ਤਾਂ ਜੋ ਉਨ੍ਰਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਿਆ ਜਾ ਸਕੇ। ਇਸ ਸਬੰਧੀ ਗੱਲਬਾਤ ਕਰਦਿਆਂ ਵਿਧਾਇਕ ਸ੍ਰ ਸੰਤੋਖ ਸਿੰਘ ਭਲਾਈਪੁਰ ਨੇ ਦੱਸਿਆ ਕਿ ਗੁੱਜਰ, ਮੁਸਲਿਮ ਭਾਈਚਾਰੇ ਅਤੇ ਘੱਟ ਵਰਗ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਸ੍ਰ ਭਲਾਈਪੁਰ ਨੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ 15 ਨਵੀਆਂ ਭਲਾਈ ਸਕੀਮਾਂ ਜਾਰੀ ਕੀਤੀਆਂ ਗਈਆਂ ਹਨ ਜਿੰਨਾਂ ਨੂੰ ਜਲਦੀ ਹੀ ਲਾਗੂ ਕਰਵਾਇਆ ਜਾਵੇਗਾ।
ਇਸ ਸਬੰਧੀ ਅੱਜ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਜਨਾਬ ਲਾਲ ਹੁਸੈਨ ਨੇ ਵਿਧਾਇਕ ਭਲਾਈਪੁਰ ਨਾਲ ਮੀਟਿੰਗ ਕਰਕੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਸ੍ਰ ਭਲਾਈਪੁਰ ਨੇ ਭਰੋਸਾ ਦਿਵਾਇਆ ਕਿ ਘੱਟ ਵਰਗ ਦੇ ਲੋਕਾਂ ਨੂੰ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਜੋ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ ਉਸ ਦਾ ਫਾਇਦਾ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ। ਸ੍ਰ ਭਲਾਈਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਗਰੀਬਾਂ ਦੀ ਭਲਾਈ ਲਈ ਕੰਮ ਕਰਨਾ ਹੈ ਅਤੇ ਕਿਸੇ ਵੀ ਵਰਗ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਰਸਾ ਸਿੰਘ ਹੰਸ, ਸ੍ਰ ਜਗਦੀਸ਼ ਸਿੰਘ, ਮੰਗਾ ਸਿੰਘ ਮਾਹਲਾ ਅਤੇ ਹੋਰ ਸਖਸ਼ੀਅਤਾਂ ਵੀ ਹਾਜਰ ਸਨ।
ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਲਾਲ ਹੁਸੈਨ ਵਿਧਾਇਕ ਹਲਕਾ ਬਾਬਾ ਬਕਾਲਾ ਸ੍ਰ ਸੰਤੋਖ ਸਿੰਘ ਭਲਾਈਪੁਰ ਨੂੰ ਕੈਪਟਨ ਸਰਕਾਰ ਵੱਲੋਂ ਭੇਜੀ ਘੱਟ ਗਿਣਤੀ ਵਰਗ ਦੇ ਲੋਕਾਂ ਵਾਸਤੇ ਭਲਾਈ ਸਕੀਮਾਂ ਦੀ ਕਾਪੀ ਦਿੰਦੇ ਹੋਏ।