ਕੈਪਟਨ ਸੰਦੀਪ ਸਿੰਘ ਸੰਧੂ ਦੀ ਹਾਜ਼ਰੀ ਚ, ਪਿੰਡ ਰਾਮਪੁਰ, ਭੂੰਦੜੀ, ਤਲਵੰਡੀ ਨੌ ਬਾਦ ਵੱਖ ਵੱਖ ਪਾਰਟੀਆਂ ਦੇ ਪਰਿਵਾਰ ਕਾਂਗਰਸ ਪਾਰਟੀ ਚ ਹੋਏ ਸ਼ਾਮਿਲ

ਇਨ੍ਹਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ  ਕੈਪਟਨ ਸੰਧੂ
ਪਿੰਡ ਰਾਮਪੁਰ, ਭੂੰਦੜੀ, ਤਲਵੰਡੀ ਨੌ ਬਾਦ ਦੇ ਵਿਕਾਸ ਕਾਰਜ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ^ ਕੈਪਟਨ ਸੰਧੂ
ਹਲਕਾ ਦਾਖਾ ਦੇ ਵਿਕਾਸ ਨੂੰ ਦੇਖਦੇ ਹੋਏ ਹੋਰ ਪਾਰਟੀਆਂ ਦੇ ਆਗੂ ਅਤੇ ਵਰਕਰ ਕਾਂਗਰਸ ਪਾਰਟੀ ਵਿੱਚ ਆਉਣ ਨੂੰ ਉਤਸੁਕ
ਮੁਲਾਂਪੁਰ, 17 ਅਗਸਤ 2021 ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਸਥਾਨਕ ਪਿੰਡ ਰਾਮਪੁਰ, ਭੂੰਦੜੀ, ਤਲਵੰਡੀ ਨੌ ਬਾਦ ਦੇ ਵੱਖ ਵੱਖ ਪਾਰਟੀਆਂ ਦੇ ਪਰਿਵਾਰ ਕਾਂਗਰਸ ਪਾਰਟੀ  ਚ ਸ਼ਾਮਲ ਕੀਤੇ। ਕਾਂਗਰਸ ਪਾਰਟੀ ਚ ਆਉਣ ਤੇ ਸਮੂਹ ਪਰਿਵਾਰਾਂ ਦਾ ਸਵਾਗਤ ਕਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਅਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਵਿਚ ਉਨ੍ਹਾਂ ਦਾ ਅਹਿਮ ਯੋਗਦਾਨ ਰਹੇਗਾ।
ਸ੍ਰੀ ਸੰਧੂ ਨੇ ਕਿਹਾ ਕਿ ਦਾਖਾ ਹਲਕੇ ਦੇ ਵਿਕਾਸ ਲਈ ਉਹਨਾਂ ਵਲੋਂ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ ਅਤੇ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾ ਰਹੀ ਹੈ। ਕੈਪਟਨ ਸੰਧੂ ਨੇ ਕਿਹਾ ਕਿ ਉਹ ਹਰ ਸਮੇਂ ਇਹਨਾਂ ਪਰਿਵਾਰਕ ਮੈਬਰਾਂ ਨਾਲ ਖੜ੍ਹੇ ਹਨ, ਕਾਂਗਰਸ ਪਾਰਟੀ ਦੇ ਸਾਰੇ ਵਰਕਰ ਉਹਨਾਂ ਦੇ ਪਰਿਵਾਰ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਪਾਰਟੀ ਵਿੱਚ ਪੂਰਾ ਸਤਿਕਾਰ ਦਿੱਤਾ ਜਾਵੇਗਾ
ਉਹਨਾਂ ਕਿਹਾ ਕਿ ਹੋਰ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਜਲਦ ਆਪਣੇ ਬੇੜੇ ਵਿਚੋਂ ਕੁੱਦਣ ਲਈ ਉਤਸੁਕ ਹਨ ਜੋਕਿ ਆਉਣ ਵਾਲੇ ਦਿਨਾਂ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਜਾਣਗੇ।
ਇਸ ਮੌਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਮੁੱਖ ਮੈਂਬਰਾਂ ਵਿੱਚ ਗੁਰਦੀਪ ਸਿੰਘ ਮੈਂਬਰ, ਸੁਰਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਸਤਪਾਲ ਸਿੰਘ, ਮੰਗਤ ਸਿੰਘ, ਗੁਰਜੀਤ ਸਿੰਘ, ਲਛਮਣ ਸਿੰਘ, ਅਮਰੀਕ ਸਿੰਘ, ਨਰੈਣ ਸਿੰਘ, ਮਾਹਲ ਸਿੰਘ, ਕਸ਼ਮੀਰ ਸਿੰਘ, ਬਚਨ ਸਿੰਘ, ਬੀਤ ਸਿੰਘ, ਸੁਰਿੰਦਰ ਸਿੰਘ, ਭਜਨ ਸਿੰਘ, ਰਾਜੋ ਬਾਈ, ਸੁਰਜੀਤ ਸਿੰਘ, ਚੰਦ ਸਿੰਘ, ਗੁਰਬਖਸ਼ ਸਿੰਘ, ਸਿੰਗਾਰਾ ਸਿੰਘ, ਕਸ਼ਮੀਰ ਸਿੰਘ ਅਤੇ ਹੋਰ ਵਧੇਰੀ ਮਾਤਰਾ ਵਿੱਚ ਲੋਕ ਸ਼ਾਮਲ ਸਨ।
ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ ਜੀ

Spread the love